ਫਿਰੋਜ਼ਪੁਰ ਦੇ ਹੁਸੈਨੀਵਾਲਾ ਪਹੁੰਚੇ ਸੀਐਮ ਮਾਨ/ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ/ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਯਾਦ

0
1

ਮੁੱਖ ਮੰਤਰੀ ਭਗਵੰਤ ਮਾਨ ਅੱਜ ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਸੂਬਾ ਪੱਧਰੀ ਸਮਾਗਮ ਵਿਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼ਹੀਦੀ ਸਮਾਰਕ ਉਤੇ ਜਾ ਕੇ ਸ਼ਹੀਦਾਂ ਨੂੰ ਫੁੱਲ-ਮਲਾਵਾਂ ਭੇਂਟ ਕਰ ਕੇ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਅਸੀਂ ਸ਼ਹੀਦਾਂ ਦੀ ਕੁਰਬਾਨੀਆਂ ਸਦਕਾ ਅਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕ ਜਨਤਾ ਦੇ ਚੇਤਿਆਂ ਵਿਚੋਂ ਛੇਤੀ ਹੀ ਅਲੋਪ ਹੋ ਜਾਂਦੇ ਨੇ ਜਦਕਿ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਂਦਾ ਹੈ।

LEAVE A REPLY

Please enter your comment!
Please enter your name here