ਖੰਨਾ ’ਚ ਵਾਪਰੀ ਬੇਅਦਬੀ ਦੀ ਘਟਨਾ/ ਖਿਲਰੇ ਪਏ ਮਿਲੇ ਗੁਟਕਾ ਸਾਹਿਬ ਦੇ ਅੰਗ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
2

ਖੰਨਾ ਦੇ ਆਨੰਦ ਨਗਰ ਵਿੱਚ ਅੱਜ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕੁੱਝ ਬੱਚਿਆਂ ਨੇ ਗੁਟਕਾ ਸਾਹਿਬ ਦੇ ਕੁਝ ਹਿੱਸੇ ਪਾੜ ਕੇ ਸੜਕ ‘ਤੇ ਸੁੱਟ ਦਿੱਤੇ। ਘਟਨਾ ਖੰਨਾ ਦੇ ਸਿੰਘ ਐਵਿਨਿਊ ਦੀ ਗਲੀ ਨੰਬਰ-2 ਦੀ ਹੈ, ਜਿਸ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ ‘ਚ ਇੱਕ ਬੱਚਾ ਗੁਟਕਾ ਸਾਹਿਬ ਦੇ ਅੰਗ ਖਿਲਾਰਦਾ ਨਜ਼ਰ ਆ ਰਿਹਾ ਹੈ।  ਘਟਨਾ ਤੋਂ ਬਾਅਦ ਲੋਕਾਂ ਅੰਦਰ ਗੁੱਸਾ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਲੋਕਾਂ ਨੇ ਘਟਨਾ ਪਿੱਛੇ ਸਾਜਿਸ਼ ਦੀ ਸ਼ੰਕਾ ਜਾਹਰ ਕਰਦਿਆਂ ਪੂਰਨ ਤਰੀਕੇ ਨਾਲ ਜਾਂਚ ਦੀ ਮੰਗ ਕੀਤੀ ਹੈ।
ਲੋਕਾਂ ਦਾ ਕਹਿਣਾ ਹੈ ਕਿ  ਘਟਨਾ ਨੂੰ ਅੰਜ਼ਾਮ ਦੇਣ ਵਾਲੇ ਬੱਚੇ ਝੁੱਗੀ-ਝੌਂਪੜੀ ਵਿਚ ਰਹਿਣ ਵਾਲੇ ਲੋਕਾਂ ਨਾਲ ਸਬੰਧਤ ਨੇ ਜੋ ਨਾਜਾਇਜ਼ ਤੌਰ ‘ਤੇ ਇੱਥੇ ਰਹਿ ਰਹੇ ਹਨ। ਸਥਾਨਕ ਵਾਸੀਆਂ ਨੇ ਇਨ੍ਹਾਂ ਲੋਕਾਂ ਨੂੰ ਇੱਥੋਂ ਕੱਢਣ ਦੀ ਮੰਗ ਕੀਤੀ ਤਾਂ ਜੋ ਅੱਗੇ ਤੋਂ ਅਜਿਹੀ ਘਟਨਾ ਨਾ ਵਾਪਰ ਸਕੇ।   ਡੀਐਸਪੀ ਸਮਰਾਲਾ ਤਰਲੋਚਨ ਸਿੰਘ ਅਤੇ ਡੀਐਸਪੀ ਖੰਨਾ ਵਿਨੋਦ ਕੁਮਾਰ ਦੀ ਅਗਵਾਈ ਹੇਠ ਟੀਮਾਂ ਦੇਰ ਰਾਤ ਤੱਕ ਘਟਨਾ ਦੀ ਜਾਂਚ ਕਰ ਰਹੀਆਂ ਸਨ। ਮੌਕੇ ਤੇ ਪਹੁੰਚੀਆਂ ਸ਼੍ਰੋਮਣੀ ਕਮੇਟੀ ਦੀਆਂ ਟੀਮਾਂ ਗੁਟਕਾ ਸਾਹਿਬ ਦੇ ਕੁਝ ਹਿੱਸੇ ਬਰਾਮਦ ਕੀਤੇ ਹਨ। ਪੁਲਿਸ ਨੇ ਬੱਚਿਆਂ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਟੀਮ ਦੇ ਮੈਂਬਰ ਪਰਮਜੀਤ ਸਿੰਘ ਨੇ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਤੇਜ਼ੀ ਨਾਲ ਜਾਂਚ ਕੀਤੀ ਜਾ ਰਹੀ ਹੈ, ਅਤੇ ਦੋਸ਼ੀਆਂ ਨੂੰ ਫੜਿਆ ਜਾਣਾ ਚਾਹੀਦਾ ਹੈ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਇਹ ਬੇਅਦਬੀ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਹੈ ਅਤੇ ਪੁਲਿਸ ਨੂੰ ਜਲਦੀ ਤੋਂ ਜਲਦੀ ਜਾਂਚ ਕਰਨੀ ਚਾਹੀਦੀ ਹੈ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਆਪ ਦੇ ਰਜਿੰਦਰ ਸਿੰਘ ਜੀਤ ਅਤੇ ਪਰਮਪ੍ਰੀਤ ਸਿੰਘ ਪੋਂਪੀ ਨੇ ਕਿਹਾ ਕਿ ਉਹ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੇ ਕਹਿਣ ‘ਤੇ ਮੌਕੇ ‘ਤੇ ਪਹੁੰਚੇ। ਪੁਲਿਸ ਟੀਮਾਂ ਮਾਮਲੇ ਦੀ ਤਹਿ ਤੱਕ ਜਾਣ ਲਈ ਜਾਂਚ ਕਰ ਰਹੀਆਂ ਹਨ।
ਵਾਰਡ ਕੌਂਸਲਰ ਹਰਦੀਪ ਨੀਨੂੰ ਨੇ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਦੇ ਹੀ ਉਹ ਮੌਕੇ ‘ਤੇ ਪਹੁੰਚੇ ਅਤੇ ਮੁਹੱਲੇ ਦੇ ਵਸਨੀਕਾਂ ਨਾਲ ਮਿਲ ਕੇ ਪੁਲਿਸ ਨੂੰ ਸੂਚਿਤ ਕੀਤਾ।  ਡੀਐਸਪੀ ਤਰਲੋਚਨ ਸਿੰਘ ਨੇ ਕਿਹਾ ਕਿ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਤਿੰਨ ਬੱਚਿਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਦੋਸ਼ੀਆਂ ਵਿਰੁੱਧ ਕੇਸ ਦਰਜ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਬਹੁਤ ਸਾਰੇ ਲੋਕ ਬਿਨਾਂ ਤਸਦੀਕ ਦੇ ਇਲਾਕੇ ਵਿੱਚ ਰਹਿ ਰਹੇ ਹਨ। ਇਲਾਕੇ ਵਿੱਚ ਜਾਂਚ ਕੀਤੀ ਜਾਵੇਗੀ, ਅਤੇ ਜਿਸ ਕਿਸੇ ਨੇ ਵੀ ਬਿਨਾਂ ਤਸਦੀਕ ਜਾਂ ਬਿਨਾਂ ਪਛਾਣ ਦਸਤਾਵੇਜ਼ਾਂ ਦੇ ਘਰ ਕਿਰਾਏ ‘ਤੇ ਲਿਆ ਹੈ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here