ਅਧਿਕਾਰੀ ਖੁਦਕੁਸ਼ੀ ਨੂੰ ਲੈ ਕੇ ਬੋਲੇ ਮੰਤਰੀ ਹਰਪਾਲ ਚੀਮਾ/ ਨਿਰਪੱਖ ਜਾਂਚ ਦਾ ਦਾਅਵਾ/ ਕਿਹਾ, ਬਿਨਾਂ ਪੱਖਪਾਤ ਤੋਂ ਕਾਰਵਾਈ ਕਰ ਰਹੀ ਸਰਕਾਰ

0
1

ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਖਿਲਾਫ ਕਾਰਵਾਈ ਨੂੰ ਲੈ ਕੇ ਸਫਾਈ ਦਿੱਤੀ ਹੈ। ਸੰਗਰੂਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੇ ਨਿਰਪੱਖ ਦੇ ਫੌਰੀ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੋਸ਼ਾਂ ਦਾ ਸਾਹਮਣਾ ਕਰ ਰਹੇ ਮੰਤਰੀ ਤੋਂ ਸਰਕਾਰ ਨੇ ਤੁਰੰਤ ਅਸਤੀਫਾ ਲੈ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਜਦਕਿ ਵਿਰੋਧੀ ਬਿਨਾਂ ਵਜ੍ਹਾਂ ਮਾਮਲੇ ਨੂੰ ਤੁਲ ਦੇ ਕੇ ਸਿਆਸਤ ਕਰ ਰਹੇ ਹਨ। ਉਨ੍ਹਾਂ ਵਿਰੋਧੀ ਧਿਰਾਂ ਨੂੰ ਜਾਂਚ ਮੁਕੰਮਲ ਹੋਣ ਤਕ ਇੰਤਜ਼ਾਰ ਕਰਨ ਦੀ ਅਪੀਲ ਕੀਤੀ ਹੈ।
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਖ ਰੱਖਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਤੁਰੰਤ ਕਾਰਵਾਈ ਕਰਕੇ ਨਿਰਪੱਖ ਜਾਂਚ ਦੇ ਹੁਕਮ ਦਿੱਤੇ ਹਨ। ਚੀਮਾ ਨੇ ਸਪੱਸ਼ਟ ਕੀਤਾ ਕਿ ਜੇਕਰ ਮੰਤਰੀ ਨੂੰ ਅਹੁਦੇ ‘ਤੇ ਰੱਖਿਆ ਜਾਂਦਾ ਤਾਂ ਜਾਂਚ ਪ੍ਰਭਾਵਿਤ ਹੋ ਸਕਦੀ ਸੀ, ਇਸ ਲਈ ਉਨ੍ਹਾਂ ਦਾ ਅਸਤੀਫਾ ਲੈ ਲਿਆ ਗਿਆ ਹੈ। ਉਨ੍ਹਾਂ ਵਿਰੋਧੀ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਜਾਂਚ ਮੁਕੰਮਲ ਹੋਣ ਤੱਕ ਇੰਤਜ਼ਾਰ ਕਰਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਸੰਗਰੂਰ ਵਿੱਚ ਡੀਸੀ ਦਫ਼ਤਰ ਅੱਗੇ ਬੇਰੁਜ਼ਗਾਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ‘ਤੇ ਵੀ ਪ੍ਰਤੀਕਿਰਿਆ ਦਿੱਤੀ ਅਤੇ ਕਿਹਾ ਕਿ ਸਰਕਾਰ ਉਮਰ ਸੀਮਾ ਵਧਾਉਣ ਸਮੇਤ ਹੋਰ ਮੰਗਾਂ ‘ਤੇ ਵਿਚਾਰ ਕਰ ਰਹੀ ਹੈ।

LEAVE A REPLY

Please enter your comment!
Please enter your name here