ਜਲਾਲਾਬਾਦ ’ਚ ਲੋਕਾਂ ਹੱਥੇ ਚੜ੍ਹਿਆ ਮੋਬਾਈਲ ਚੋਰ/ ਮੋਟਰ ਸਾਈਕਲ ਸਵਾਰ ਤੋਂ ਮੋਬਾਈਲ ਖੋਹਣ ਦੀ ਕੋਸ਼ਿਸ਼/ ਇਕ ਨੂੰ ਕੀਤਾ ਕਾਬੂ, ਦੂਜੇ ਭੱਜਣ ’ਚ ਸਫਲ

0
2

 

ਜਲਾਲਾਬਾਦ ਵਿਚ ਚੋਰਾਂ ਨੂੰ ਇਕ ਮੋਟਰ ਸਾਇਕਲ ਸਵਾਰ ਤੋਂ ਮੋਬਾਈਲ  ਦੀ ਖੋਹ ਕਰਨਾ ਉਸ ਵੇਲੇ ਮਹਿੰਗਾ ਪੈ ਗਿਆ ਜਦੋਂ ਮੌਕੇ ਤੇ ਮੌਜੂਦ ਲੋਕਾਂ ਨੇ ਇਕ ਚੋਰ ਨੂੰ ਕਾਬੂ ਕਰ ਲਿਆ। ਲੋਕਾਂ ਨੇ ਚੋਰ ਦੀ ਛਿੱਤਰ ਪਰੇਡ ਤੋਂ ਬਾਅਦ ਪੁਲਿਸ ਹਵਾਲੇ ਕਰ ਦਿੱਤਾ। ਜਾਣਕਾਰੀ ਮੁਤਾਬਕ ਜਲਾਲਾਬਾਦ ਦੇ ਬੀਡੀਪੀਓ ਦਫਤਰ ਨੇੜੇ ਇਕ ਸਖਸ਼ ਆਪਣੀ ਬੱਚੀ ਸਮੇਤ ਮੋਟਰ ਸਾਇਕਲ ਤੇ ਜਾ ਰਿਹਾ ਸੀ ਕਿ ਦੋ ਮੋਟਰ ਸਾਇਕਲ ਸਵਾਰ ਲੁਟੇਰਿਆਂ ਨੇ ਉਸ ਦਾ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ। ਇਸੇ ਦੌਰਾਨ ਲੋਕਾਂ ਨੇ ਇਕ ਨੂੰ ਕਾਬੂ ਕਰ ਲਿਆ ਜਦਕਿ ਦੂਜਾ ਭੱਜਣ ਵਿਚ ਸਫਲ ਹੋ ਗਿਆ। ਲੋਕਾਂ ਨੇ ਲੁਟੇਰੇ ਨੂੰ ਛਿੱਤਰ ਪਰੇਡ ਤੋਂ ਬਾਅਦ ਪੁਲਿਸ ਹਵਾਲੇ ਕਰ ਦਿੱਤਾ।
ਕਾਬੂ ਕੀਤੇ ਨੌਜਵਾਨ ਦੀ ਪਛਾਣ ਰੋਹਿਤ ਵਾਸੀਪਿੰਡ ਢੰਡੀ ਖੁਰਦ ਵਜੋਂ ਹੋਈ ਹੈ।  ਲੋਕਾਂ ਦੇ ਦੱਸਣ ਮੁਤਾਬਕ ਇਸ ਸਖਸ਼ ਨੂੰ 10 ਫਰਵਰੀ ਨੂੰ ਫਾਜ਼ਿਲਕਾ ਪੁਲਿਸ ਨੇ ਕਾਬੂ ਕੀਤਾ ਸੀ। ਇਸ ਤੋਂ ਚੋਰੀਸ਼ੁਦਾ ਮੋਟਰ ਸਾਇਕਲ ਬਰਾਮਦ ਹੋਏ ਸਨ, ਜਿਸ ਦੇ ਚਲਦਿਆਂ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। ਇਹ ਹਾਲ ਹੀ ਵਿਚ ਜ਼ਮਾਨਤ ਤੇ ਬਾਹਰ ਆਇਆ ਸੀ ਅਤੇ ਆਉਂਦੇ ਸਾਰ ਹੀ ਮੁੜ ਲੁੱਟ-ਖੋਹ ਕਰਨੀ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਲੋਕਾਂ ਦੇ ਵੱਲੋਂ ਇਸ ਨੂੰ ਥਾਣਾ ਸਿਟੀ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਥਾਣਾ ਸਿਟੀ ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ ਹੈ।

LEAVE A REPLY

Please enter your comment!
Please enter your name here