ਸੰਗਰੂਰ ਦੇ ਬਡਾਲੀ ਆਲਾ ਸਿੰਘ ਥਾਣੇ ਨੇੜੇ ਹਾਦਸਾ/ ਟਰੈਕਟਰ ਟਰਾਲੀ ਨਾਲ ਟਕਰਾਈ ਪੀਆਰਟੀਸੀ ਦੀ ਬੱਸ/ ਬੱਸ ਚਾਲਕ ਸਮੇਤ 15 ਸਵਾਰੀਆਂ ਜ਼ਖਮੀ

0
1

ਸੰਗਰੂਰ ਅਧੀਨ ਆਉਂਦੇ ਬਡਾਲੀ ਆਲਾ ਸਿੰਘ ਥਾਣੇ ਨੇੜੇ ਦੇਰ ਸ਼ਾਮ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਚੰਡੀਗੜ੍ਹ ਤੋਂ ਆ ਰਹੀ ਪੀਆਰਟੀਸੀ ਦੀ ਬੱਸ ਦੀ ਸਾਹਮਣੇ ਤੋਂ ਆਉਂਦੇ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ ਬੱਸ ਚਾਲਕ ਸਮੇਤ 15 ਸਵਾਰੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਹੈ। ਪ੍ਰਤੱਖਦਰਸ਼ੀਆਂ ਮੁਤਾਬਕ  ਬੱਸ ਅਤੇ ਟਰੈਕਟਰ-ਟਰਾਲੀ ਵਿਚਾਲੇ ਟੱਕਰ ਇੰਨੀ ਜ਼ੋਰਦਾਰ ਸੀ ਕਿ ਬੱਸ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ ਅਤੇ ਕਈ ਸਵਾਰੀਆਂ ਸੀਟਾਂ ਤੋਂ ਹੇਠਾਂ ਡਿੱਗ ਪਈਆਂ। ਮੌਕੇ ਤੇ ਪਹੁੰਚੀ ਪੁਲਿਸ ਨੇ ਜ਼ਖਮੀਆਂ ਨੂੰ ਲੋਕਾਂ ਦੀ ਮਦਦ ਨਾਲ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਪੁਲਿਸ ਵੱਲੋਂ ਜ਼ਖਮੀਆਂ ਦੇ ਬਿਆਨ ਕਲਮਬੱਧ ਕੀਤੇ ਜਾ ਰਹੇ ਹਨ।
ਜਾਣਕਾਰੀ ਅਨੁਸਾਰ ਇਹ ਹਾਦਸਾ ਸੋਮਵਾਰ ਸ਼ਾਮ ਕਰੀਬ ਪੌਣੇ ਅੱਠ ਵਜੇ ਵਾਪਰਿਆ। ਚਸ਼ਮਦੀਦਾਂ ਨੇ ਦੱਸਿਆ ਕਿ ਚੰਡੀਗੜ੍ਹ ਵੱਲੋਂ ਆ ਰਹੀ PRTC ਬੱਸ ਦੀ ਬਡਾਲੀ ਆਲਾ ਸਿੰਘ ਥਾਣੇ ਨੇੜੇ ਮੋੜ ਕੱਟ ਰਹੀ ਆਲੂਆਂ ਨਾਲ ਲੱਦੀ ਟਰੈਕਟਰ-ਟਰਾਲੀ ਨਾਲ ਸਿੱਧੀ ਟੱਕਰ ਹੋ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬੱਸ ਦਾ ਅਗਲਾ ਹਿੱਸਾ ਨੁਕਸਾਨਿਆ ਗਿਆ ਅਤੇ ਕਈ ਸਵਾਰੀਆਂ ਆਪਣੀਆਂ ਸੀਟਾਂ ਤੋਂ ਹੇਠਾਂ ਡਿੱਗ ਪਈਆਂ। ਇਸ ਹਾਦਸੇ ਵਿੱਚ ਬੱਸ ਚਾਲਕ ਸਮੇਤ ਲਗਭਗ 15 ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਬਾਹਰ ਕੱਢ ਕੇ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਅਤੇ ਨੇੜਲੇ ਸਿਹਤ ਕੇਂਦਰਾਂ ਵਿੱਚ ਪਹੁੰਚਾਇਆ ਗਿਆ। ਕੁਝ ਯਾਤਰੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਘਰ ਭੇਜ ਦਿੱਤਾ ਗਿਆ, ਜਦਕਿ ਗੰਭੀਰ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।
ਥਾਣਾ ਬਡਾਲੀ ਆਲਾ ਸਿੰਘ ਦੇ ਸਹਾਇਕ ਥਾਣੇਦਾਰ ਬਲਕਾਰ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਸੀ। ਪੁਲਿਸ ਨੇ ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਬਾਹਰ ਕੱਢਿਆ ਅਤੇ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ। ਉਨ੍ਹਾਂ ਕਿਹਾ ਕਿ ਜ਼ਖਮੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ

LEAVE A REPLY

Please enter your comment!
Please enter your name here