ਪੰਜਾਬ ਫਤਹਿਗੜ੍ਹ ਸਾਹਿਬ ਵਾਸੀ ਵਕੀਲ ਦੀ ਕੈਨੇਡਾ ’ਚ ਮੌਤ/ ਕਾਰ ਚਲਾਉਂਦੇ ਸਮੇਂ ਪਿਆ ਦਿਲ ਦਾ ਦੌਰਾ/ ਇਲਾਕੇ ’ਚ ਸੋਗ ਦੀ ਲਹਿਰ ਵਕੀਲਾਂ ਵੱਲੋਂ ਸ਼ਰਧਾਂਜਲੀ By admin - March 24, 2026 0 1 Facebook Twitter Pinterest WhatsApp ਫਤਿਹਗੜ੍ਹ ਸਾਹਿਬ ਨਾਲ ਸਬੰਧਤ ਨੌਜਵਾਨ ਵਕੀਲ ਹਰਸ਼ਵਿੰਦਰ ਸਿੰਘ ਚੀਮਾ ਦੀ ਕੈਨੇਡਾ ਵਿੱਚ ਅਚਾਨਕ ਮੌਤ ਹੋ ਜਾਣ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਘਟਨਾ ਦੀ ਖਬਰ ਪਹੁੰਚਣ ਬਾਅਦ ਫਤਿਹਗੜ੍ਹ ਸਾਹਿਬ ਦੇ ਵਕੀਲ ਭਾਈਚਾਰੇ ਸਮੇਤ ਉਨ੍ਹਾਂ ਦੇ ਜਾਣਕਾਰਾਂ ਅਤੇ ਸ਼ੁਭਚਿੰਤਕਾਂ ਵਿੱਚ ਡੂੰਘਾ ਦੁੱਖ ਪਾਇਆ ਜਾ ਰਿਹਾ ਹੈ। ਬਾਰ ਐਸੋਸੀਏਸ਼ਨ ਵੱਲੋਂ ਸ਼ੋਕ ਮਤਾ ਪਾਸ ਕੀਤਾ ਗਿਆ ਅਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਬਾਰ ਰੂਮ ਵਿੱਚ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਵਕੀਲਾਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸੋਗ ਵਜੋਂ ਅੱਜ ਅਦਾਲਤਾਂ ਵਿੱਚ ‘ਨੋ ਵਰਕ’ ਰੱਖਿਆ ਗਿਆ।