ਅੰਮ੍ਰਿਤਸਰ ਦੇ ਪੈਟਰੋਲ ਪੰਪਾਂ ’ਤੇ ਜੁੜੀ ਭੀੜ/ ਘੰਟਿਆਂ ਤਕ ਲਾਈਨਾਂ ’ਚ ਖੜ੍ਹੇ ਰਹੇ ਲੋਕ/ ਪੰਪ ਮਾਲਕਾਂ ਨੇ ਤੇਲ ਕਮੀ ਤੋਂ ਕੀਤਾ ਇਨਕਾਰ

0
1

ਅੰਮ੍ਰਿਤਸਰ ਵਿੱਚ ਪੈਟਰੋਲ ਪੰਪਾਂ ’ਤੇ ਅੱਜ ਵੱਡੀ ਗਿਣਤੀ ਵਿੱਚ ਲੋਕਾਂ ਦੀ ਭੀੜ ਦੇਖਣ ਨੂੰ ਮਿਲੀ। ਸ਼ਹਿਰ ਦੇ ਕਈ ਪੈਟਰੋਲ ਪੰਪਾਂ ’ਤੇ ਵਾਹਨ ਚਾਲਕ ਪੈਟਰੋਲ ਅਤੇ ਡੀਜ਼ਲ ਪਵਾਉਣ ਲਈ ਲੰਬੀਆਂ ਲਾਈਨਾਂ ਵਿੱਚ ਖੜੇ ਨਜ਼ਰ ਆਏ। ਕਈ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਵਾਰੀ ਆਉਣ ਲਈ ਘੰਟਿਆਂ ਤੱਕ ਇੰਤਜ਼ਾਰ ਕਰਨਾ ਪਿਆ। ਲੋਕਾਂ ਦਾ ਕਹਿਣਾ ਹੈ ਕਿ ਤੇਲ ਦੀ ਕਮੀਆਂ ਦੀਆਂ ਲਗਾਤਾਰ ਅਫਵਾਹਾਂ ਫੈਲ ਰਹੀਆਂ ਨੇ, ਜਿਸ ਕਾਰਨ ਲੋਕ ਤੇਲ ਭਰਵਾਉਣ ਲਈ ਪੰਪਾਂ ਤੇ ਆ ਰਹੇ ਹਨ। ਇਸੇ ਦੌਰਾਨ ਪੰਪ ਮਾਲਕਾਂ ਨੇ ਤੇਲ ਕਮੀ ਤੋਂ ਇਨਕਾਰ ਕਰਦਿਆਂ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।
ਪੈਟਰੋਲ ਪਵਾਉਣ ਆਏ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ’ਤੇ ਪੈਟਰੋਲ ਅਤੇ ਡੀਜ਼ਲ ਦੀ ਕਮੀ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫਵਾਵਾਂ ਫੈਲ ਰਹੀਆਂ ਹਨ। ਇਨ੍ਹਾਂ ਅਫਵਾਵਾਂ ਕਾਰਨ ਲੋਕ ਘਬਰਾਹਟ ਵਿੱਚ ਆਪਣੇ ਵਾਹਨਾਂ ਵਿੱਚ ਪੈਟਰੋਲ ਪਵਾਉਣ ਲਈ ਪੈਟਰੋਲ ਪੰਪਾਂ ਵੱਲ ਦੌੜ ਰਹੇ ਹਨ। ਇਸ ਕਾਰਨ ਕਈ ਥਾਵਾਂ ’ਤੇ ਹਫੜਾ-ਦਫੜੀ ਵਾਲਾ ਮਾਹੌਲ ਬਣ ਗਿਆ ਹੈ ਅਤੇ ਲੋਕਾਂ ਨੂੰ ਲੰਮਾ ਇੰਤਜ਼ਾਰ ਕਰਨਾ ਪੈ ਰਿਹਾ ਹੈ।
ਹਾਲਾਂਕਿ ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਪੈਟਰੋਲ ਆਸਾਨੀ ਨਾਲ ਮਿਲ ਰਿਹਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਫਵਾਵਾਂ ’ਤੇ ਧਿਆਨ ਨਾ ਦਿੱਤਾ ਜਾਵੇ ਅਤੇ ਬਿਨਾਂ ਲੋੜ ਘਬਰਾਹਟ ਵਿੱਚ ਪੈਟਰੋਲ ਪਵਾਉਣ ਲਈ ਭੀੜ ਨਾ ਕੀਤੀ ਜਾਵੇ। ਇਸ ਮਾਮਲੇ ਵਿੱਚ ਪੈਟਰੋਲ ਪੰਪ ਦੇ ਮਾਲਕਾਂ ਨੇ ਵੀ ਸਪਸ਼ਟ ਕੀਤਾ ਹੈ ਕਿ ਇਸ ਸਮੇਂ ਪੈਟਰੋਲ ਜਾਂ ਡੀਜ਼ਲ ਦੀ ਕੋਈ ਕਮੀ ਨਹੀਂ ਹੈ।
ਉਹਨਾਂ ਦਾ ਕਹਿਣਾ ਹੈ ਕਿ ਪੈਟਰੋਲ ਪੰਪਾਂ ’ਤੇ ਨਿਯਮਿਤ ਸਪਲਾਈ ਆ ਰਹੀ ਹੈ ਅਤੇ ਲੋਕਾਂ ਨੂੰ ਆਸਾਨੀ ਨਾਲ ਪੈਟਰੋਲ ਮਿਲ ਰਿਹਾ ਹੈ। ਪਰ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫਵਾਵਾਂ ਕਾਰਨ ਲੋਕ ਜਲਦਬਾਜ਼ੀ ਵਿੱਚ ਪੈਟਰੋਲ ਪਵਾਉਣ ਲਈ ਪਹੁੰਚ ਰਹੇ ਹਨ, ਜਿਸ ਕਾਰਨ ਭੀੜ ਵੱਧ ਰਹੀ ਹੈ। ਪੈਟਰੋਲ ਪੰਪ ਮਾਲਕਾਂ ਨੇ ਕਿਹਾ ਕਿ ਜੇ ਲੋਕ ਇਸ ਤਰ੍ਹਾਂ ਘਬਰਾਹਟ ਵਿੱਚ ਇਕੱਠੇ ਹੋ ਕੇ ਪੈਟਰੋਲ ਪਵਾਉਣ ਆਉਂਦੇ ਰਹੇ ਤਾਂ ਭਵਿੱਖ ਵਿੱਚ ਕਮੀ ਵਰਗੀ ਸਥਿਤੀ ਬਣ ਸਕਦੀ ਹੈ। ਇਸ ਲਈ ਲੋਕਾਂ ਨੂੰ ਸ਼ਾਂਤ ਰਹਿਣ ਅਤੇ ਅਫਵਾਵਾਂ ’ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ ਗਈ ਹੈ।

LEAVE A REPLY

Please enter your comment!
Please enter your name here