ਮੋਗਾ ’ਚ ਵਿਧਾਇਕ ਵੱਲੋਂ ਵਿਕਾਸ ਕੰਮਾਂ ਦਾ ਉਦਘਾਟਨ/ 1 ਕਰੋੜ 63 ਲੱਖ ਨਾਲ ਸੜਕ ਦੀ ਹੋਵੇਗੀ ਕਾਇਆਕਲਪ

0
2

ਪੰਜਾਬ ਸਰਕਾਰ ਵੱਲੋਂ ਮੋਗਾ ਸ਼ਹਿਰ ਦੇ ਵਿਕਾਸ ਵਿਚ ਤੇਜ਼ੀ ਲਿਆਂਦੀ ਜਾ ਰਹੀ ਹੈ, ਜਿਸ ਦੇ ਤਹਿਤ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਅੱਜ ਸ਼ਹਿਰ ਅੰਦਰ ਵੱਖ ਵੱਖ ਵਿਕਾਸ ਕੰਮਾਂ ਦੇ ਨੀਂਹ ਪੱਥਰ ਪੱਥਰ ਰੱਖੇ ਜਾ ਰਹੇ ਹਨ। ਇਸੇ ਤਹਿਤ ਵਿਧਾਇਕਾ ਵੱਲੋਂ ਪ੍ਰਤਾਪ ਰੋਡ ਦੇ ਨਵੀਨੀਕਰਨ ਲਈ 1 ਕਰੋੜ 63 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੋਗਾ ਸ਼ਹਿਰ ਦੇ ਵਿਕਾਸ ਲਈ ਕਰੀਬ 7 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਪ੍ਰਤਾਪ ਰੋਡ ਨੂੰ ਆਧੁਨਿਕ ਰੂਪ ਦਿੱਤਾ ਜਾਵੇਗਾ।
ਉਨਾਂ ਕਿਹਾ ਕਿ ਇਸ ਸੜਕ ‘ਤੇ ਇੰਟਰਲਾਕ ਟਾਈਲਾਂ ਵੀ ਲਗਾਈਆਂ ਜਾਣਗੀਆਂ ਅਤੇ ਕਿਨਾਰਿਆਂ ‘ਤੇ ਪੌਦੇ ਲਗਾ ਕੇ ਇਲਾਕੇ ਨੂੰ ਹਰਾ-ਭਰਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ।

LEAVE A REPLY

Please enter your comment!
Please enter your name here