ਅਜਨਾਲਾ ਦੇ ਪਿੰਡਾਂ ’ਚ ਲੋਕਾਂ ਨੂੰ ਮਿਲੇ ਵਿਧਾਇਕ ਧਾਲੀਵਾਲ/ ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ, ਮੁਹਿੰਮ ਸ਼ੁਰੂ

0
3

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੇ ਕੀਤੇ ਕੰਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਨਾਮ ਹੇਠ ਸ਼ੁਰੂ ਕੀਤੀ ਇਸ ਮੁਹਿੰਮ ਤਹਿਤ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਸਰਕਾਰ ਦੇ ਕੀਤੇ ਕੰਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਅਜਨਾਲਾ ਦੇ ਕਸਬਾ ਰਮਦਾਸ ਦੇ ਪਿੰਡਾਂ ਵਿਚ ਲੋਕਾਂ ਨਾਲ ਮੀਟਿੰਗਾਂ ਕਰ ਕੇ ਲੋਕਾਂ ਨੂੰ ਸਰਕਾਰ ਦੇ ਕੰਮਾਂ ਤੋਂ ਜਾਣੂ ਕਰਵਾਇਆ। ਇਸੇ ਦੌਰਾਨ ਪਿੰਡਾਂ ਦੇ ਲੋਕਾਂ ਤੇ ਮੋਹਤਬਰਾਂ ਨੇ ਸਰਕਾਰ ਦੇ ਕੀਤੇ ਕੰਮਾਂ ਲਈ ਧੰਨਵਾਦ ਕੀਤਾ।
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਵੱਲੋਂ ਸਰਕਾਰ ਦਾ ਰਿਪੋਰਟ ਕਾਰਡ ਲੈ ਕੇ ਆਪੋ ਆਪਣੇ ਹਲਕਿਆਂ ਵਿੱਚ ਜਾ ਕੇ ਲੋਕਾਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ ਦੀ ਮੁਹਿੰਮ ਵਿੱਢੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਇਸ ਮੁਹਿੰਮ ਤਹਿਤ8 ਅਪ੍ਰੈਲ ਤੱਕ ਪੰਜਾਬ ਭਰ ਵਿੱਚ 16 ਹਜ਼ਾਰ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਅਜਿਹੀ ਪਹਿਲੀ ਸਰਕਾਰ ਹੈ, ਜਿਸ ਨੇ ਆਪਣੀਆਂ ਦਿੱਤੀਆਂ ਗਾਰੰਟੀਆਂ ਨੂੰ ਸਮੇਂ ਤੋਂ ਪਹਿਲਾਂ ਹੀ ਪੂਰਾ ਕਰ ਦਿੱਤਾ ਹੈ।

LEAVE A REPLY

Please enter your comment!
Please enter your name here