ਚੰਡੀਗੜ੍ਹ ਵਿਖੇ ਮੁੱਖ ਮੰਤਰੀ ਮਾਨ ਦੀ ਪ੍ਰੈੱਸ ਕਾਨਫਰੰਸ/ ਕਿਸੇ ਵੀ ਤਰ੍ਹਾਂ ਦੀ ਤਾਲਾਬੰਦੀ ਨਾ ਹੋਣ ਦਾ ਦਾਅਵਾ/ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ

0
2

ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰ ਕੇ ਜੰਗ ਤੋਂ ਬਾਦ ਬਣੇ ਹਾਲਾਤਾਂ ਬਾਰੇ ਲੋਕਾਂ ਨਾਲ ਜਾਣਕਾਰੀ ਸਾਂਝਾ ਕੀਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਦੇਸ਼ ਅੰਦਰ ਕਿਸੇ ਵੀ ਤਰ੍ਹਾਂ ਦੀ ਤਾਲਾਬੰਦੀ ਦੀ ਕੋਈ ਸੰਭਾਵਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸੂਬੇ ਕੋਲ 12 ਦਿਨਾਂ ਦਾ ਪਟਰੋਲ ਤੇ 14 ਦਿਨਾਂ ਦਾ ਡੀਜ਼ਲ ਤੇ 6 ਦਿਨਾਂ ਦਾ ਐਲਪੀਜੀ ਸਟਾਕ ਮੌਜੂਦ ਹੈ। ਉਨ੍ਹਾਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।
ਕਣਕ ਦੀ ਵਾਢੀ ਦੇ ਸੀਜ਼ਨ ਦਾ ਹਵਾਲਾ ਦਿੰਦਿਆਂ ਉਨ੍ਹਾਂ ਕੇਂਦਰ ਸਰਕਾਰ ਤੋਂ ਤੇਲ ਦੀਆਂ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਸਰਕਾਰ ਤੋਂ ਗੋਦਾਮਾਂ ਵਿਚੋਂ ਕਣਕ ਤੇ ਚੋਲ ਦੀ ਚੁਕਾਈ ਕਰਨ ਨੂੰ ਕਿਹਾ ਹੈ ਤਾਂ ਜੋ ਕਣਕ ਦੀ ਨਵੀਂ ਫਸਲ ਨੂੰ ਸਟੋਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਦੋ ਮਹੀਨੇ ਪਹਿਲਾਂ ਵੀ ਇਹੀ ਸਥਿਤੀ ਸੀ, ਇਸ ਲਈ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਘਬਰਾਹਟ ਵਿੱਚ ਆ ਕੇ ਵੱਧ ਖਰੀਦਦਾਰੀ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਦੱਸਿਆ ਕਿ ਅਫਵਾਹਾਂ ਕਾਰਨ ਪੈਟਰੋਲ ਪੰਪਾਂ ਉਤੇ ਭੀੜ ਵੱਧ ਰਹੀ ਹੈ। ਇਸ ਸਬੰਧ ਵਿੱਚ ਉਨ੍ਹਾਂ ਮੁੱਖ ਸਕੱਤਰ ਨੂੰ ਹੁਕਮ ਦਿੱਤੇ ਹਨ ਕਿ ਡਿਪਟੀ ਕਮਿਸ਼ਨਰਾਂ ਨਾਲ ਮਿਲ ਕੇ ਉਨ੍ਹਾਂ ਪੈਟਰੋਲ ਪੰਪਾਂ ਦੀ ਜਾਂਚ ਕੀਤੀ ਜਾਵੇ ਜਿੱਥੇ ਲੰਬੀਆਂ ਲਾਈਨਾਂ ਲੱਗ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਸਥਿਤੀ ਉਤੇ ਨਿਗਰਾਨੀ ਕਰ ਰਹੀ ਹੈ ਅਤੇ ਕੇਂਦਰ ਸਰਕਾਰ ਨਾਲ ਲਗਾਤਾਰ ਸੰਪਰਕ ਵਿੱਚ ਹੈ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਨੇ ਕਈ ਦੇਸ਼ਾਂ ਨਾਲ ਸਮਝੌਤੇ ਕੀਤੇ ਹਨ ਅਤੇ ਦੇਸ਼ ਕੋਲ ਲਗਭਗ 60 ਦਿਨਾਂ ਦਾ ਤੇਲ ਸਟਾਕ ਮੌਜੂਦ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀ ਕਮੀ ਦਾ ਡਰ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਜ਼ਰੂਰਤ ਤੋਂ ਵੱਧ ਸਾਮਾਨ ਇਕੱਠਾ ਨਾ ਕਰਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਫੈਕਟਰੀਆਂ ਨੂੰ ਬੰਦ ਨਾ ਕੀਤਾ ਜਾਵੇ ਕਿਉਂਕਿ ਇਸ ਨਾਲ ਮਜ਼ਦੂਰਾਂ ਦੇ ਰੁਜ਼ਗਾਰ ਉਤੇ ਅਸਰ ਪੈਂਦਾ ਹੈ।
ਖਾਸ ਕਰਕੇ ਕਣਕ ਦੀ ਫਸਲ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ, ਡੀਜ਼ਲ ਅਤੇ ਪੈਟਰੋਲ ਦੀ ਉਪਲਬਧਤਾ ਬਹੁਤ ਜ਼ਰੂਰੀ ਹੈ ਤਾਂ ਜੋ ਕਿਸਾਨ ਆਪਣੀ ਫਸਲ ਆਸਾਨੀ ਨਾਲ ਮੰਡੀਆਂ ਤੱਕ ਪਹੁੰਚਾ ਸਕਣ। ਅੰਤ ਵਿੱਚ, ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਅੰਤਰਰਾਸ਼ਟਰੀ ਪੱਧਰ ‘ਤੇ ਮਜ਼ਬੂਤ ਸੰਬੰਧ ਬਣਾਏ ਜਾਣ ਤਾਂ ਜੋ ਦੇਸ਼ ਵਿੱਚ ਪੈਟਰੋਲ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਵਿੱਚ ਕੋਈ ਰੁਕਾਵਟ ਨਾ ਆਵੇ।

LEAVE A REPLY

Please enter your comment!
Please enter your name here