ਦੀਨਾਨਗਰ ਹਲਕੇ ਦੇ ਇੰਚਾਰਜ ਦੀਆਂ ਮੁਸ਼ਕਲਾਂ ਵਧੀਆ/ 50 ਦੇ ਕਰੀਬ ਸਰਪੰਚਾਂ ਨੇ ਕੀਤੀ ਬਗਾਵਤ/ ਹਲਕਾ ਇੰਚਾਰਜ ਨੂੰ ਬਦਲਣ ਦੀ ਕੀਤੀ ਮੰਗ

0
1

ਗੁਰਦਾਸਪੁਰ ਦੇ ਹਲਕਾ ਦੀਨਾਨਗਰ ਨਾਲ ਸੰਬੰਧਿਤ ਪਿੰਡਾਂ ਦੇ ਸਰਪੰਚਾਂ ਨੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਹਲਕੇ ਦੇ 50 ਦੇ ਕਰੀਬ ਸਰਪੰਚਾਂ ਨੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੂੰ ਬਦਲ ਤੇ ਉਸ ਦੀ ਥਾਂ ਸਾਬਕਾ ਪੰਜਾਬ ਯੂਥ ਸਕੱਤਰ ਅੰਗਰੇਜ ਸਿੰਘ ਨੂੰ ਹਲਕਾ ਇੰਚਾਰਜ ਲਾਉਣ ਦੀ ਮੰਗ ਕੀਤੀ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਦਿਆਂ ਸਰਪੰਚਾਂ ਨੇ ਕਿਹਾ ਕਿ ਜੇਕਰ ਪਾਰਟੀ ਹਾਈ ਕਮਾਨ ਨੇ ਸ਼ਮਸ਼ੇਰ ਸਿੰਘ ਨੂੰ ਹਲਕਾ ਇੰਚਾਰਜ ਤੋਂ ਨਾ ਉਤਾਰਿਆ ਤਾਂ ਉਹ ਪੰਜਾਬ ਯੂਥ ਸਕੱਤਰ ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਕੋਈ ਵੱਡਾ ਫੈਸਲਾ ਲੈਣਗੇ।
ਉੱਥੇ ਹੀ ਆਪ ਦੇ ਯੂਥ ਆਗੂ ਅੰਗਰੇਜ਼ ਸਿੰਘ ਦਾ ਕਹਿਣਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਹਨ । ਇਸੇ ਕਰਕੇ ਉਹਨਾਂ ਨੂੰ ਪਾਰਟੀ ਵੱਲੋਂ ਵੱਡੇ ਅਹੁਦੇ ਤੇ ਬਿਠਾਇਆ ਗਿਆ ਸੀ ਪਰ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਪਾਰਟੀ ਵਰਕਰਾਂ ਅਤੇ ਪੰਚਾਂ ਸਰਪੰਚਾਂ ਨਾਲ ਵਿਤਕਰਾ ਕਰ ਰਹੇ ਹਨ ਅਤੇ ਪਾਰਟੀ ਦੇ ਅਕਸ ਨੂੰ ਵਿਗਾੜਨ ਦੀਆਂ ਕਾਰਵਾਈਆਂ ਕਰ ਰਹੇ ਹਨ, ਜਿਸ ਕਾਰਨ ਉਹਨਾਂ ਨੂੰ ਵੀ ਪੰਚਾਂ ਸਰਪੰਚਾਂ ਦੀ ਆਵਾਜ਼ ਬੁਲੰਦ ਕਰਨ ਲਈ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ।

LEAVE A REPLY

Please enter your comment!
Please enter your name here