ਸਰਹਿੰਦ ’ਚ ਐਨਆਰਆਈ ਦੇ ਘਰ ਨੂੰ ਲੱਗੀ ਅੱਗ/ ਘਰ ਬੰਦ ਹੋਣ ਕਾਰਨ ਜਾਨੀ ਨੁਕਸਾਨ ਤੋਂ ਬਚਾਅ/ ਫਰਿੱਜ ’ਚ ਸ਼ਾਰਟ ਸਰਕਟ ਨਾਲ ਲੱਗੀ ਅੱਗ

0
1

ਸਰਹਿੰਦ ਦੇ ਪ੍ਰੀਤ ਨਗਰ ਇਲਾਕੇ ਵਿੱਚੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਰਿਹਾਇਸ਼ੀ ਮਕਾਨ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਘਰ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਕਾਫੀ ਜੱਦੋ-ਜਹਿਦ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਆਪ ਦੇ ਬਲਾਕ ਪ੍ਰਧਾਨ ਪ੍ਰਿਤਪਾਲ ਸਿੰਘ ਜੱਸੀ ਨੇ ਦੱਸਿਆ ਘਰ ਦੇ ਮਾਲਕ ਵਿਦੇਸ਼ ਵਿੱਚ ਰਹਿੰਦੇ ਹਨ ਅਤੇ ਘਰ ਵਿੱਚ ਕੋਈ ਵੀ ਮੈਂਬਰ ਮੌਜੂਦ ਨਹੀਂ ਸੀ, ਜਿਸ ਕਾਰਨ ਕੋਈ ਜਾਨੀ ਨੁਕਸਾਨ ਹੋਣੋਂ ਤਾਂ ਬਚਾਅ ਹੋ ਗਿਆ, ਪਰ ਘਰ ਦੇ ਅੰਦਰ ਪਿਆ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਫਾਇਰ ਬ੍ਰਿਗੇਡ ਵੱਲੋਂ ਸਮੇਂ ਸਿਰ ਕਾਬੂ ਪਾ ਲੈਣ ਕਾਰਨ ਵੱਡਾ ਹਾਦਸਾ ਟੱਲ ਗਿਆ ਹੈ। ਅੱਗ ਲੱਗਣ ਦੀ ਵਜ੍ਹਾ ਫਰਿੱਜ ਵਿਚ ਸ਼ਾਰਟ ਸਰਕਟ ਹੋਣਾ ਦੱਸਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here