ਅੰਮ੍ਰਿਤਸਰ ’ਚ ਪੁਲਿਸ ਦਾ ਰੈੱਡ ਅਲਰਟ/ ਸ਼ਹਿਰ ਦੇ 13 ਸਥਾਨਾਂ ‘ਤੇ ਨਾਕਾਬੰਦੀ/ ਵਾਹਨਾਂ ਦੀ ਸਖ਼ਤੀ ਨਾਲ ਕੀਤੀ ਜਾ ਰਹੀ ਜਾਂਚ

0
1

ਅੰਮ੍ਰਿਤਸਰ ਸ਼ਹਿਰ ਵਿੱਚ ਪੁਲਿਸ ਵੱਲੋਂ ਵੱਡੇ ਪੱਧਰ ‘ਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਦੇ ਹੋਏ 13 ਵੱਖ-ਵੱਖ ਸਥਾਨਾਂ ‘ਤੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਹਰ ਆਉਣ-ਜਾਣ ਵਾਲੇ ਵਾਹਨ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਅਤੇ ਸੰਦੇਹਜਨਕ ਗਤੀਵਿਧੀਆਂ ‘ਤੇ ਖ਼ਾਸ ਨਿਗਰਾਨੀ ਰੱਖੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਏਡੀਸੀਪੀ ਨੇ ਕਿਹਾ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਅਤੇ ਅਸਮਾਜਿਕ ਤੱਤਾਂ ਦੇ ਮਨ ਵਿੱਚ ਪੁਲਿਸ ਦੀ ਸਖ਼ਤ ਨਿਗਰਾਨੀ ਦਾ ਡਰ ਪੈਦਾ ਕਰਨਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੂੰ ਸ਼ਹਿਰ ਦੇ ਅਲੱਗ-ਅਲੱਗ ਇਲਾਕਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਸਬ-ਡਿਵੀਜ਼ਨ ਈਸਟ ਦੇ ਹੇਠਾਂ ਹੁਸੈਨਪੁਰਾ ਚੌਂਕ ਸਮੇਤ ਕੁੱਲ 13 ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਉਨ੍ਹਾਂ ਦੱਸਿਆ ਕਿ ਨਾਕਾਬੰਦੀ ਦੌਰਾਨ ਹਰ ਵਾਹਨ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਲੋਕ ਟ੍ਰੈਫਿਕ ਨਿਯਮਾਂ ਜਾਂ ਹੋਰ ਕਾਨੂੰਨਾਂ ਦੀ ਉਲੰਘਣਾ ਕਰਦੇ ਮਿਲ ਰਹੇ ਹਨ, ਉਨ੍ਹਾਂ ਖ਼ਿਲਾਫ਼ ਸੰਬੰਧਿਤ ਧਾਰਾਵਾਂ ਅਧੀਨ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਅਭਿਆਨ ਵਿੱਚ ਸੀਨੀਅਰ ਅਧਿਕਾਰੀਆਂ ਦੀ ਰਾਹਨੁਮਾਈ ਹੇਠ ਏਡੀਸੀਪੀ, ਐਸਐਚਓ, ਐਡੀਸ਼ਨਲ ਐਸਐਚਓ ਅਤੇ ਹੋਰ ਪੁਲਿਸ ਕਰਮਚਾਰੀ ਸ਼ਾਮਲ ਹਨ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੁਲਿਸ ਫੋਰਸ ਤਾਇਨਾਤ ਕਰਕੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ।
ਏਡੀਸੀਪੀ ਅਨੁਭਵ ਜੈਨ ਨੇ ਕਿਹਾ ਕਿ ਇਸ ਤਰ੍ਹਾਂ ਦੀ ਨਾਕਾਬੰਦੀ ਸਮੇਂ-ਸਮੇਂ ‘ਤੇ ਨਿਯਮਿਤ ਤੌਰ ‘ਤੇ ਕੀਤੀ ਜਾਂਦੀ ਹੈ ਤਾਂ ਜੋ ਅਪਰਾਧ ‘ਤੇ ਕਾਬੂ ਰੱਖਿਆ ਜਾ ਸਕੇ ਅਤੇ ਸ਼ਹਿਰ ਵਿੱਚ ਸ਼ਾਂਤੀ ਤੇ ਕਾਨੂੰਨ-ਵਿਵਸਥਾ ਕਾਇਮ ਰਹੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਅਭਿਆਨ ਜਾਰੀ ਰਹਿਣਗੇ ਅਤੇ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਲਗਾਤਾਰ ਚੌਕਸ ਰਹੇਗੀ।

LEAVE A REPLY

Please enter your comment!
Please enter your name here