ਪੰਜਾਬ ਫਰੀਦਕੋਟ ਜੇਲ੍ਹ ਚੋਂ 6 ਮੋਬਾਈਲ ਫੋਨ ਬਰਾਮਦ/ ਤਲਾਸ਼ੀ ਦੌਰਾਨ ਵੱਖ ਵੱਖ ਬੈਰਕਾਂ ਚੋਂ ਹੋਈ ਬਰਾਮਦਗੀ By admin - March 29, 2026 0 1 Facebook Twitter Pinterest WhatsApp ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਮੋਬਾਈਲ ਫੋਨ ਅਤੇ ਹੋਰ ਗੈਰਕਾਨੂੰਨੀ ਚੀਜ਼ਾਂ ਲੱਭਣ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਨੇ ਵੱਖ-ਵੱਖ ਬੈਰਕਾਂ ਅੰਦਰ ਵਿੱਢੀ ਤਲਾਸ਼ੀ ਮੁਹਿੰਮ ਦੌਰਾਨ 6 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਇਸ ਮਾਮਲੇ ਵਿੱਚ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ, ਸਿਟੀ ਪੁਲਿਸ ਸਟੇਸ਼ਨ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਪਿਛਲੇ ਹਫ਼ਤੇ ਵੀ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ ਅੱਧੀ ਦਰਜਨ ਮੋਬਾਈਲ ਫੋਨ ਬਰਾਮਦ ਕੀਤੇ ਗਏ ਸਨ, ਜਿਸ ਲਈ 6 ਅੰਡਰਟਰਾਇਲ ਕੈਦੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ, ਜਿਨ੍ਹਾਂ ਨੂੰ ਪੁਲਿਸ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲੈਣ ਦੀ ਤਿਆਰੀ ਕਰ ਰਹੀ ਹੈ।