ਪੰਜਾਬ ਅੰਮ੍ਰਿਤਸਰ ’ਚ ਭਾਜਪਾ ਆਗੂ ਤਰੁਣ ਚੁੰਗ ਨੇ ਘੇਰੇ ਵਿਰੋਧੀ/ ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲ ਸਾਧੇ ਨਿਸ਼ਾਨੇ/ ਗੈਸ ਬਾਰੇ ਭਰਮ ਫੈਲਾਉਣ ਦੇ ਇਲਜ਼ਾਮ By admin - March 29, 2026 0 2 Facebook Twitter Pinterest WhatsApp ਅੰਮ੍ਰਿਤਸਰ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਨ ਚੁੱਗ ਨੇ ਆਪਣੇ ਦਫਤਰ ਵਿੱਚ ਬੈਠ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ “ਮਨ ਕੀ ਬਾਤ” ਨੂੰ ਸੁਣਿਆ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਅੰਦਰ ਤੇਲ ਤੇ ਗੈਸ ਲੋੜੀਂਦੀ ਮਾਤਰਾ ਵਿਚ ਮੌਜੂਦ ਹੋਣ ਦੀ ਭਰੋਸਾ ਦਿੱਤਾ ਹੈ ਪਰ ਕੁੱਝ ਲੋਕ ਇਸ ਬਾਰੇ ਭਰਮ ਫੈਲਾ ਰਹੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੇ ਕਾਂਗਰਸ ਵੱਲ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਹ ਜਾਣਬੁਝ ਕੇ ਡਰ ਦਾ ਮਾਹੌਲ ਬਣਾਉਣਾ ਚਾਹੁੰਦੇ ਨੇ। ਉਨ੍ਹਾਂ ਨੇ ਕਾਂਗਰਸ ਪਾਰਟੀ ਅਤੇ ਖ਼ਾਸ ਕਰਕੇ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਗਾਇਆ ਕਿ ਦੇਸ਼ ਅੰਦਰ ਡਰ ਦਾ ਮਾਹੌਲ ਜਾਨ-ਬੁੱਝ ਕੇ ਤਿਆਰ ਕੀਤਾ ਜਾ ਰਿਹਾ ਹੈ। ਚੁਗ ਨੇ ਕਿਹਾ ਕਿ ਇਹ “ਆਰਟੀਫ਼ੀਸ਼ਲ ਫੀਅਰ” ਪੈਦਾ ਕਰਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ ਅਤੇ ਵਿਦੇਸ਼ੀ ਤਾਕਤਾਂ ਦੇ ਇਸ਼ਾਰਿਆਂ ‘ਤੇ ਭਾਰਤ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਪੰਜਾਬ ਦੀ ਸਿਆਸਤ ‘ਤੇ ਗੱਲ ਕਰਦਿਆਂ ਉਨ੍ਹਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ‘ਤੇ ਕਾਨੂੰਨ-ਵਿਵਸਥਾ ਨੂੰ ਲੈ ਕੇ ਗੰਭੀਰ ਸਵਾਲ ਖੜੇ ਕੀਤੇ। ਚੁਗ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਹਰ ਰੋਜ਼ ਗੈਂਗਸਟਰ ਗਤੀਵਿਧੀਆਂ, ਰੰਗਦਾਰੀ ਅਤੇ ਅਪਰਾਧ ਵਧ ਰਹੇ ਹਨ, ਜਿਸ ਕਾਰਨ ਲੋਕ ਡਰ ਦੇ ਸਾਏ ਹੇਠ ਜੀ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕੁਝ ਮਾਮਲਿਆਂ ‘ਚ ਸਰਕਾਰ ਦੇ ਮੰਤਰੀਆਂ ‘ਤੇ ਵੀ ਉਗਰਾਹੀ ਦੇ ਦੋਸ਼ ਲੱਗ ਰਹੇ ਹਨ, ਜੋ ਕਿ ਬਹੁਤ ਹੀ ਗੰਭੀਰ ਮਾਮਲਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਵੀ ਕਈ ਵਾਰ ਕਾਰਵਾਈ ਕਰਨ ਤੋਂ ਕੱਤਰਦੀ ਨਜ਼ਰ ਆ ਰਹੀ ਹੈ, ਜਿਸ ਨਾਲ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜੇ ਹੁੰਦੇ ਹਨ। ਚੁਗ ਨੇ ਅੱਗੇ ਬੋਲਦਿਆਂ ਕਿਹਾ ਕਿ ਸਰਕਾਰੀ ਅਹੁਦਿਆਂ ਲਈ ਪੈਸੇ ਲੈਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ ਅਤੇ ਪੰਜਾਬ ਨੂੰ “ਸੇਲ ‘ਤੇ” ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਸਥਿਤੀ ਦਰਸਾਉਂਦੀ ਹੈ ਕਿ ਰਾਜ ਵਿੱਚ ਪ੍ਰਸ਼ਾਸਨਿਕ ਵਿਵਸਥਾ ਕਮਜ਼ੋਰ ਹੋ ਰਹੀ ਹੈ।