ਪੰਜਾਬ ਬਟਾਲਾ ’ਚ ਵਿਧਾਇਕ ਕਲਸੀ ਵੱਲੋਂ ਪਾਰਕਾਂ ਦਾ ਉਦਘਾਟਨ/ 75 ਸਾਲਾਂ ਨਾਲੋਂ ਜ਼ਿਆਦਾ ਕੰਮ ਹੋਣ ਦਾ ਦਾਅਵਾ/ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਦਾ ਦਿੱਤਾ ਸੁਨੇਹਾ By admin - March 29, 2026 0 2 Facebook Twitter Pinterest WhatsApp ਆਮ ਆਦਮੀ ਪਾਰਟੀ ਦੇ ਸੂਬੇ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਸੈ਼ਰੀ ਕਲਸੀ ਵੱਲੋਂ ਬਟਾਲਾ ਦੇ ਵੱਖ-ਵੱਖ ਇਲਾਕਿਆਂ ਦੇ ਵਿੱਚ ਬਣਨ ਵਾਲੀਆਂ ਪਾਰਕਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਕਲਸੀ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸੈਰਗਾਹ ਦੀ ਸਹੂਲਤ ਦੇਣ ਅਤੇ ਸ਼ਹਿਰ ਨੂੰ ਹਰਿਆ ਭਰਿਆ ਬਣਾਉਣ ਲਈ ਇਹ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਬਟਾਲਾ ਸ਼ਹਿਰ ਦੇ ਵਿਕਾਸ ਉਤੇ ਲੱਖਾਂ ਰੁਪਈਏ ਖਰਚ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ ਇਨ੍ਹਾਂ ਪਾਰਕਾਂ ਦੇ ਉਦਘਾਟਨ ਕੀਤੇ ਜਾ ਰਹੇ ਨੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 4 ਸਾਲਾਂ ਦੌਰਾਨ ਐਨਾ ਵਿਕਾਸ ਕਰ ਦਿੱਤਾ ਹੈ, ਜਿੰਨਾ 75 ਸਾਲਾਂ ਦੌਰਾਨ ਵੀ ਨਹੀਂ ਸੀ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੇ ਕੀਤੇ ਵਾਅਦੇ ਪੂਰੇ ਕਰ ਦਿੱਤੇ ਹਨ ਅਤੇ ਜਿਹੜੇ ਥੋੜ੍ਹੇ ਬਹੁਤੇ ਵਿਕਾਸ ਕੰਮ ਰਹਿ ਗਏ ਨੇ, ਉਨ੍ਹਾਂ ਨੂੰ ਵੀ ਛੇਤੀ ਹੀ ਪੂਰਾ ਕਰ ਦਿੱਤਾ ਜਾਵੇਗਾ।