ਕੋਟਕਪੂਰਾ ਪੁਲਿਸ ਵੱਲੋਂ ਸ਼ਹਿਰ ਅੰਦਰ ਨਾਕਾਬੰਦੀ/ ਵਾਹਨਾਂ ਦੀ ਚੈਕਿੰਗ ਤੇ ਸ਼ੱਕੀਆਂ ਤੋਂ ਕੀਤੀ ਪੁਛਗਿੱਛ

0
1

ਕੋਟਕਪੂਰਾ ਵਿਖੇ ਪੁਲਿਸ ਵੱਲੋਂ ਮਾੜੇ ਅਨਸਰਾਂ ‘ਤੇ ਨਿਗਰਾਨੀ ਰੱਖਣ ਲਈ ਵੱਖ-ਵੱਖ ਥਾਵਾਂ ਉਤੇ ਨਾਕੇਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਵੀ ਕੀਤੀ ਗਈ। ਸ਼ਹਿਰ ਦੇ ਬੱਤੀਆਂ ਵਾਲਾ ਚੌਂਕ ਵਿਖੇ ਲਗਾਈ ਗਈ ਨਾਕਾਬੰਦੀ ਦੀ ਨਿਗਰਾਨੀ ਡੀਐਸਪੀ ਸੰਜੀਵ ਕੁਮਾਰ ਵਲੋਂ ਕੀਤੀ ਗਈ।  ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਵੱਲੋਂ ਸਮੇਂ-ਸਮੇਂ ‘ਤੇ ਇਸ ਤਰ੍ਹਾਂ ਦੇ ਉਪਰਾਲੇ ਕੀਤੇ ਜਾਂਦੇ ਹਨ, ਤਾਂ ਜੋ ਮਾੜੇ ਅੰਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਮੁੜ ਸ਼ਹਿਰ ਦੇ ਸੀਲਿੰਗ ਪੁਆਇੰਟਾਂ ‘ਤੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ੱਕੀ ਲੋਕਾਂ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਸਾਂਝੀਆਂ ਥਾਵਾਂ ‘ਤੇ ਵੀ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ। ਡੀਐਸਪੀ ਸੰਜੀਵ ਕੁਮਾਰ ਨੇ ਕਿਹਾ ਕਿ ਐਸਐਸਪੀ ਡਾ. ਪ੍ਰਗਿਆ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਕਾਰਵਾਈ ਕੀਤੀ ਜਾ ਰਹੀ ਹੈ, ਤਾਂ ਜੋ ਇਲਾਕੇ ਵਿੱਚ ਅਮਨ-ਸ਼ਾਂਤੀ ਬਣਾਈ ਰੱਖੀ ਜਾ ਸਕੇ।

LEAVE A REPLY

Please enter your comment!
Please enter your name here