ਵਿਧਾਇਕ ਪਠਾਣਮਾਜਰਾ ਨੂੰ ਅਦਾਲਤ ਤੋਂ ਨਹੀਂ ਮਿਲੀ ਰਾਹਤ/ ਅਦਾਲਤ ਨੇ 7 ਦਿਨਾਂ ਰਿਮਾਂਡ ’ਤੇ ਭੇਜਿਆ

0
3

ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅੱਜ ਚਾਰ ਦਿਨਾਂ ਦਾ ਪੁਲਿਸ ਰਿਮਾਂਡ ਖਤਮ ਹੋਣ ‘ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੇ ਹੋਰ ਪੁੱਛਗਿੱਛ ਲਈ ਪਠਾਨਮਾਜਰਾ ਦੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਪਠਾਨਮਾਜਰਾ ਨੂੰ 7 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।
ਇਸ ਤੋਂ ਪਹਿਲਾਂ ਪਠਾਨ ਮਾਜਰਾ ਨੂੰ 25 ਮਾਰਚ ਨੂੰ ਪਟਿਆਲਾ ਪੁਲਿਸ ਨੇ ਮੱਧ ਪ੍ਰਦੇਸ਼ ਵਿੱਚ ਗਵਾਲੀਅਰ ਦੇ ਨੇੜਿਓਂ ਗ੍ਰਿਫਤਾਰ ਕੀਤਾ ਸੀ। ਪਠਾਨ ਮਾਜਰਾ ਦੇ ਖਿਲਾਫ ਜ਼ੀਰਕਪੁਰ ਦੀ ਇੱਕ ਮਹਿਲਾ ਦੀ ਸ਼ਿਕਾਇਤ ‘ਤੇ ਪਟਿਆਲਾ ਦੇ ਥਾਣਾ ਸਿਵਲ ਲਾਈਨ ਵਿੱਚ 1 ਸਤੰਬਰ 2025 ਨੂੰ ਜਬਰ-ਜ਼ਨਾਹ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ਾਂ ਹੇਠ ਕੇਸ ਦਰਜ ਹੋਇਆ ਸੀ। ਅਦਾਲਤ ਵੱਲੋਂ ਪਠਾਣਮਾਜਰਾ ਨੂੰ ਭਗੌੜਾ ਕਰਾਰ ਦਿੱਤਾ ਹੋਇਆ ਸੀ।

LEAVE A REPLY

Please enter your comment!
Please enter your name here