ਪੰਜਾਬ ਫਿਰੋਜ਼ਪੁਰ ’ਚ ਵਿਧਾਇਕ ਦੀ ਵਪਾਰੀਆਂ ਨਾਲ ਮੀਟਿੰਗ/ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਲਿਆ ਜਾਇਜ਼ਾ/ ਅਧਿਕਾਰੀਆਂ ਤੇ ਵਪਾਰੀਆਂ ਨਾਲ ਕੀਤੀ ਗੱਲਬਾਤ By admin - March 29, 2026 0 2 Facebook Twitter Pinterest WhatsApp ਪੰਜਾਬ ਸਰਕਾਰ ਵਪਾਰੀਆਂ ਨਾਲ ਨਿਯਮਿਤ ਤੌਰ ‘ਤੇ ਮੀਟਿੰਗਾਂ ਕਰ ਰਹੀ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਰਣਬੀਰ ਭੁੱਲਰ ਨੇ ਫਿਰੋਜ਼ਪੁਰ ਸ਼ਹਿਰ ਦੇ ਵਪਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਿਆ। ਫਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਜੂਦ ਸਨ। ਲੋਕਾਂ ਨੇ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ। ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਵਪਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਵਪਾਰੀਆਂ ਤੇ ਦੁਕਾਨਦਾਰਾਂ ਦੇ ਮਸਲੇ ਪਹਿਲ ਦੇ ਅਧਾਰ ਉਤੇ ਹੱਲ ਕਰਨ ਦੀਆਂ ਹਦਾਇਤਾਂ ਕੀਤੀਆਂ।