ਅਬੋਹਰ ’ਚ 70 ਸਾਲਾ ਮਹਿਲਾ ਵੱਲੋਂ ਖੁਦਕੁਸ਼ੀ/ ਖੂਹ ’ਚ ਛਾਲ ਮਾਰ ਕੇ ਦਿੱਤੀ ਜਾਨ/ ਮਾਨਸਿਕ ਤੌਰ ਤੇ ਪ੍ਰੇਸ਼ਾਨ ਸੀ ਮ੍ਰਿਤਕਾ

0
1

ਅਬੋਹਰ ਦੇ ਪਿੰਡ ਧਰੰਗਵਾਲਾ ਵਿਖੇ ਇੱਕ ਬਜ਼ੁਰਗ ਔਰਤ ਵੱਲੋਂ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕਾ ਦੀ ਪਛਾਣ ਗੁੱਡੀ ਦੇਵੀ ਪਤਨੀ ਚੁੰਨੀ ਲਾਲ ਵਜੋਂ ਹੋਈ ਹੈ। ਮ੍ਰਿਤਕਾ ਦੀ ਲਾਸ਼ ਪਿੰਡ ਦੇ ਵਾਟਰ ਵਰਕਸ ਖੂਹ ਵਿਚੋਂ ਬਰਾਮਦ ਹੋਈ ਹੈ।  ਵਾਟਰ ਵਰਕਸ ਦੇ ਕਰਮਚਾਰੀ ਨੇ ਲਾਸ਼ ਵੇਖ ਕੇ ਪਰਿਵਾਰ ਅਤੇ ਪੁਲਿਸ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਬਜ਼ੁਰਗ ਔਰਤ ਮਾਨਸਿਕ ਤੌਰ ‘ਤੇ ਪਰੇਸ਼ਾਨ ਦੱਸੀ ਜਾ ਰਹੀ ਹੈ।
ਖਬਰਾਂ ਮੁਤਾਬਕ ਮ੍ਰਿਤਕਾ ਦੇ ਤਿੰਨ ਪੁੱਤਰ ਅਤੇ ਇੱਕ ਧੀ ਹੈ ਅਤੇ ਉਹ ਸਵੇਰੇ 6 ਵਜੇ ਦੇ ਕਰੀਬ ਪਿੰਡ ਦੇ ਵਾਟਰ ਵਰਕਸ ਨੇੜੇ ਸੈਰ ਕਰਨ ਪਹੁੰਚੀ ਸੀ, ਜਿੱਥੇ ਉਸ ਨੇ ਖੂਹ ਵਿਚ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here