ਆਮ ਆਦਮੀ ਪਾਰਟੀ ਦਾ ਵਿਰੋਧੀਆਂ ’ਤੇ ਹਮਲਾ/ ਸਿਹਤ ਕਾਰਡ ਸਕੀਮ ਬਾਰੇ ਭਰਮ ਫੈਲਾਉਣ ਦੇ ਇਲਜ਼ਾਮ/ ਬੁਲਾਰਾ ਬਲਤੇਜ ਪੰਨੂ ਨੇ ਸੁਣਾਈਆਂ ਖਰੀਆਂ-ਖਰੀਆਂ

0
2

ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਗਲਤ ਬਿਆਨੀ ਨੂੰ ਲੈ ਕੇ ਵਿਰੋਧੀ ਧਿਰਾਂ ਨੂੰ ਘੇਰਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਬੁਲਾਰਾ ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲੋਕਾਂ ਨੂੰ ਮੁਫਤ ਇਲਾਜ ਦੀ ਸਹੂਲਤ ਮਿਲਣੀ ਸ਼ੁਰੂ ਹੋ ਗਈ, ਜਿਸ ਨੂੰ ਲੈ ਕੇ ਲੋਕਾਂ ਅੰਦਰ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਪਰ ਵਿਰੋਧੀ ਧਿਰਾਂ ਨੂੰ ਇਸ ਯੋਜਨਾ ਦੀ ਲੋਕਪ੍ਰਿਅਤਾ ਹਜ਼ਮ ਨਹੀਂ ਹੋ ਰਹੀ, ਜਿਸ ਦੇ ਚਲਦਿਆਂ ਵਿਰੋਧੀ ਧਿਰਾਂ ਯੋਜਨਾ ਬਾਰੇ ਭਰਮ ਫੈਲਾਅ ਰਹੀਆਂ ਨੇ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੇ ਆਗੂ ਇਲਾਜ ਨਾ ਮਿਲਣ ਦਾ ਪ੍ਰਚਾਰ ਕਰ ਰਹੇ ਨੇ ਜੋ ਨਿਰਾਧਾਰ ਤੇ ਗਲਤ ਹੈ। ਉਨ੍ਹਾਂ ਕਿਹਾ ਵਿਰੋਧੀ ਧਿਰਾਂ ਸਰਕਾਰ ਦੀ ਲਿਸਟ ਤੋਂ ਬਾਹਰਲੇ ਹਸਪਤਾਲਾਂ ਅੰਦਰ ਇਲਾਜ ਨਾ ਹੋਣ ਦਾ ਹਵਾਲਾ ਦੇ ਰਹੇ ਨੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਅਜਿਹੀ ਵੀਡੀਓ ਵਾਇਰਲ ਕਰਨ ਤੋਂ ਪਹਿਲਾਂ ਸਕੀਮ ਵਿਚ ਸ਼ਾਮਲ ਹਸਪਤਾਲਾਂ ਦੀ ਲਿਸਟ ਦੀ ਜਾਂਚ ਕਰ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਇਸ ਸਕੀਮ ਦੀ ਸਫਲਤਾ ਤੋਂ ਬੁਖਲਾ ਗਏ ਹਨ ਜਿਸ ਕਾਰਨ ਉਹ ਤਰ੍ਹਾਂ ਤਰ੍ਹਾਂ ਦੇ ਬਹਾਨੇ ਘੜ ਕੇ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

LEAVE A REPLY

Please enter your comment!
Please enter your name here