ਪੰਜਾਬ ਮਾਨਸਾ ’ਚ ਦੇਰ ਸ਼ਾਮ ਨੂੰ ਭਾਰੀ ਮੀਂਹ/ ਗੜੇਮਾਰੀ ਨਾਲ ਕਣਕ ਦਾ ਨੁਕਸਾਨ/ ਸਰਕਾਰ ਤੋਂ ਮੁਆਵਜ਼ੇ ਦੀ ਮੰਗ By admin - March 30, 2026 0 1 Facebook Twitter Pinterest WhatsApp ਮਾਨਸਾ ਜ਼ਿਲ੍ਹੇ ਦੇ ਝੁਨੀਰ, ਸਰਦੂਲਗੜ੍ਹ, ਮਾਨਸਾ ਅਤੇ ਹੋਰ ਇਲਾਕਿਆਂ ਵਿੱਚ ਭਾਰੀ ਮੀਂਹ, ਗਰਜ ਅਤੇ ਗੜੇਮਾਰੀ ਨੇ ਪੱਕੀ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚਾਇਆ ਹੈ। ਪੀੜਤ ਕਿਸਾਨਾਂ ਨੇ ਸਰਕਾਰ ਤੋਂ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਹੈ। ਕਿਸਾਨਾਂ ਦੇ ਦੱਸਣ ਮੁਤਾਬਕ ਮਾਨਸਾ ਅਤੇ ਹੋਰ ਇਲਾਕਿਆਂ ਵਿੱਚ ਭਾਰੀ ਮੀਂਹ ਅਤੇ ਝੱਖੜ ਕਾਰਨ ਕਣਕ ਦੀ ਫ਼ਸਲ ਜ਼ਮੀਨ ‘ਤੇ ਡਿੱਗ ਗਈ ਹੈ। ਕਿਸਾਨਾਂ ਨੇ ਕਿਹਾ ਕਿ ਭਾਰੀ ਮੀਂਹ, ਹਨੇਰੀ ਅਤੇ ਗੜੇਮਾਰੀ ਕਾਰਨ ਉਨ੍ਹਾਂ ਦੀ ਪੱਕੀ ਖੜ੍ਹੀ ਕਣਕ ਦੀ ਫ਼ਸਲ ਨੂੰ ਵੱਡਾ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਫ਼ਸਲਾਂ ਦਾ ਸਰਵੇਖਣ ਕਰਵਾ ਕੇ ਬਣਦਾ ਮੁਆਵਜਾ ਦੇਣ ਦੀ ਮੰਗ ਕੀਤੀ ਹੈ।