’ਚ ਦੇਰ ਰਾਤ ਚੋਰਾਂ ਦੀ ਵੱਡੀ ਵਾਰਦਾਤ/ ਦੁਕਾਨ ਦਾ ਸ਼ਟਰ ਕੱਟ ਕੇ ਨਕਦੀ ਤੇ ਮੋਬਾਈਲ ਚੋਰੀ/ ਲੋਕਾਂ ਅੰਦਰ ਗੁੱਸਾ, ਪੁਲਿਸ ਕਰ ਰਹੀ ਜਾਂਚ

0
1

ਸੰਗਰੂਰ ਸ਼ਹਿਰ ਅੰਦਰ ਕਾਨੂੰਨ-ਵਿਵਸਥਾ ਨੂੰ ਚੁਣੌਤੀ ਦਿੰਦੇ ਹੋਏ ਚੋਰਾਂ ਨੇ ਦੇਰ ਰਾਤ ਇੱਕ ਮੋਬਾਈਲ ਫੋਨ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ। ਪਟਵਾਰ ਖਾਨੇ ਦੇ ਸਾਹਮਣੇ ਸਥਿਤ ਦੁਕਾਨ ਦਾ ਸ਼ਟਰ ਕੱਟ ਕੇ ਅੰਦਰ ਦਾਖਲ ਹੋਏ ਚੋਰ 20 ਹਜ਼ਾਰ ਰੁਪਏ ਨਕਦੀ ਸਮੇਤ ਕੁਝ ਮੋਬਾਈਲ ਫੋਨ ਚੋਰੀ ਕਰ ਕੇ ਫਰਾਰ ਹੋ ਗਏ। ਸੀਐਮ ਸਿੱਟੀ ਵਜੋਂ ਜਾਂਦੇ ਸ਼ਹਿਰ ਅੰਦਰ ਵਾਪਰੀ ਇਸ ਘਟਨਾ ਨੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜੇ ਕਰ ਦਿੱਤੇ ਹਨ।
ਉਧਰ ਲੋਕਾਂ ਅੰਦਰ ਵਾਰਦਾਤ ਨੂੰ ਲੈ ਕੇ ਡਰ ਤੇ ਗੁੱਸੇ ਦਾ ਮਾਹੌਲ ਹੈ। ਦੁਕਾਨ ਮਾਲਕ ਦੇ ਦੱਸਣ ਮੁਤਾਬਕ ਉਹ ਰੋਜ਼ਾਨਾ ਵਾਂਗ ਰਾਤ ਨੂੰ ਦੁਕਾਨ ਬੰਦ ਕਰ ਕੇ ਗਿਆ ਸੀ, ਪਰ ਸਵੇਰੇ ਆ ਕੇ ਵੇਖਿਆ ਤਾਂ ਸ਼ਟਰ ਕੱਟਿਆ ਹੋਇਆ ਸੀ ਅਤੇ ਅੰਦਰੋਂ ਸਮਾਨ ਗਾਇਬ ਸੀ। ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ।  ਘਟਨਾ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਉਧਰ, ਥਾਣਾ ਸਿਟੀ ਸੰਗਰੂਰ ਦੇ ਐਸ.ਐਚ.ਓ. ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਸਵੇਰੇ ਮਿਲੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਇਸ ਘਟਨਾ ਨੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਖੜੇ ਕਰ ਦਿੱਤੇ ਹਨ। ਸਥਾਨਕ ਲੋਕਾਂ ਨੇ ਰਾਤ ਦੇ ਸਮੇਂ ਪੁਲਿਸ ਪਹਿਰੇ ਨੂੰ ਵਧਾਉਣ ਦੀ ਮੰਗ ਕੀਤੀ ਹੈ ਤਾਂ ਜੋ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here