ਪੰਜਾਬ ਗੁਰਦਾਸਪੁਰ ’ਚ ਤੇਜ਼ ਰਫਤਾਰੀ ਦਾ ਕਹਿਰ/ ਬੱਸ ਨੇ ਦਰੜਿਆ ਮੋਟਰ ਸਾਈਕਲ ਸਵਾਰ/ ਡਰਾਈਵਰ ਕੇ ਕੰਡਕਟਰ ਫਰਾਰ, ਪੁਲਿਸ ਕਰ ਰਹੀ ਜਾਂਚ By admin - March 31, 2026 0 1 Facebook Twitter Pinterest WhatsApp ਗੁਰਦਾਸਪੁਰ ਦੇ ਧਾਰੀਵਾਲ ਵਿਖੇ ਤੇਜ਼ ਰਫਤਾਰ ਬੱਸ ਦੀ ਲਪੇਟ ਵਿਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ 26 ਸਾਲਾ ਸੰਦੀਪ ਕੁਮਾਰ ਵਾਸੀ ਕਲਿਆਣਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸੰਦੀਪ ਕੁਮਾਰ ਮੋਟਰ ਸਾਇਕਲ ਉਤੇ ਸਵਾਰ ਹੋ ਕੇ ਜਾ ਰਿਹਾ ਸੀ ਕਿ ਧਾਰੀਵਾਲ ਦੀ ਵੱਡੀ ਨਹਿਰ ਨੇੜੇ ਇਕ ਤੇਜ਼ ਰਫਤਾਰ ਨਿੱਜੀ ਕੰਪਨੀ ਦੀ ਬੱਸ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਦ ਬੱਸ ਦਾ ਡਰਾਈਵਰ ਤੇ ਕੰਡਕਟਰ ਮੌਕੇ ਤੇ ਫਰਾਰ ਹੋ ਗਏ। ਲੋਕਾਂ ਦੇ ਦੱਸਣ ਮੁਤਾਬਕ ਨੌਜਵਾਨ ਮੋਬਾਇਲ ਸਿਮ ਵੇਚਣ ਵਾਲੀ ਕੰਪਨੀ ਵਿੱਚ ਕੰਮ ਕਰਦਾ ਸੀ ਅਤੇ ਢਾਬੇ ਤੋਂ ਰੋਟੀ ਖਾ ਕੇ ਜਦੋਂ ਬਾਹਰ ਨਿਕਲਿਆ ਤਾਂ ਤੇਜ਼ ਰਫਤਾਰ ਬੱਸ ਦੀ ਚਪੇਟ ਵਿੱਚ ਆ ਗਿਆ। ਪੁਲਿਸ ਨੇ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।