ਪੰਜਾਬ ਚੰਡੀਗੜ੍ਹ ਵਿਖੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰੈੱਸ ਕਾਨਫਰੰਸ/ ਕਣਕ ਦੀ ਖਰੀਦ ਬਾਰੇ ਸਾਂਝਾ ਕੀਤੀ ਜਾਣਕਾਰੀ/ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ By admin - March 31, 2026 0 2 Facebook Twitter Pinterest WhatsApp ਪੰਜਾਬ ‘ਚ ਕਣਕ ਦੀ ਸਰਕਾਰੀ ਖ਼ਰੀਦ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਸ ਨੂੰ ਲੈ ਕੇ ਪੰਜਾਬ ਸਰਕਾਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪ੍ਰੈੱਸ ਕਾਨਫਰੰਸ ਕਰ ਕੇ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਕੀਤੇ ਪ੍ਰਬੰਧਾਂ ਦੀ ਜਾਣਕਾਰੀ ਸਾਂਝਾ ਕੀਤੀ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਕਟਾਰੂਚੱਕ ਨੇ ਕਿਹਾ ਕਿ ਇਸ ਵਾਰ ਸੂਬੇ ‘ਚ 34 ਲੱਖ 90 ਹਜ਼ਾਰ ਹੈਕਟੇਅਰ ‘ਚ ਕਣਕ ਦੀ ਬਿਜਾਈ ਹੋਈ ਹੈ। ਇਸ ਦੇ ਨਾਲ 7 ਲੱਖ ਤੋਂ ਵੀ ਵੱਧ ਕਿਸਾਨਾਂ ਦੇ ਅਨਾਜ ਮੰਡੀਆਂ ‘ਚ ਆਉਣ ਦੀ ਉਮੀਦ ਹੈ। ਉਨ੍ਹਾਂ ਨੇ ਕਿਹਾ ਕਿ ਕਣਕ ਦੀ ਖਰੀਦ ਲਈ ਲੋੜੀਂਦੀ 30973 ਕਰੋੜ ਦੀ ਕੈਸ਼ ਕ੍ਰੈਡਿਟ ਲਿਮਿਟ ਦੀ ਪ੍ਰਾਪਤੀ ਹੋ ਚੁੱਕੀ ਹੈ ਅਤੇ ਭਲਕ ਤੋਂ ਕਣਕ ਦੀ ਖਰੀਦ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕੇਂਦਰ ਸਰਕਾਰ ਨੇ ਸੂਬੇ ਲਈ 122 ਲੱਖ ਮੀਟ੍ਰਿਕ ਟਨ ਦਾ ਟੀਚਾ ਦਿੱਤਾ ਸੀ ਤੇ ਅਸੀਂ ਪੰਜਾਬ ‘ਚ 132 ਲੱਖ ਮੀਟ੍ਰਿਕ ਟਨ ਦੇ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਖਰੀਦ ਬੁਨਿਆਦੀ ਢਾਂਚੇ ‘ਚ 1,897 ਸਥਾਈ ਮੰਡੀਆਂ ਸ਼ਾਮਲ ਹਨ ਤੇ ਕੁੱਝ ਅਸਥਾਈ ਮੰਡੀਆਂ ਵੀ ਬਣਾਈਆਂ ਗਈਆਂ ਹਨ। ਇਸ ਵਾਰ ਕਣਕ ਦੀ ਖਰੀਦ 2,585 ਦੇ MSP ‘ਤੇ ਕੀਤੀ ਜਾਵੇਗੀ, ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 160 ਦਾ ਵਾਧਾ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਅੰਤਰਰਾਜੀ ਸਰਹੱਦੀ ਖੇਤਰਾਂ ‘ਤੇ ਚੌਕਸੀ ਬਣਾਈ ਰੱਖੀ ਜਾਵੇਗੀ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਰੋਕਿਆ ਜਾ ਸਕੇ। ਇਹ ਯਕੀਨੀ ਬਣਾਇਆ ਜਾਵੇਗਾ ਕਿ ਗੁਆਂਢੀ ਰਾਜਾਂ ਤੋਂ ਕਣਕ ਗੈਰ-ਕਾਨੂੰਨੀ ਢੰਗ ਨਾਲ ਪੰਜਾਬ ‘ਚ ਨਾ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਕੋਸ਼ਿਸ਼ ਹੁੰਦੀ ਹੈ, ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।