ਪੰਜਾਬ ਮੋਗਾ ਦੀ ਵਿਧਾਇਕਾ ਡਾ. ਅਰੋੜਾ ਵੱਲੋਂ ਪਿੰਡਾਂ ਦਾ ਦੌਰਾ/ 4 ਅਪ੍ਰੈਲ ਦੀ ਰੈਲੀ ਸ਼ਾਮਲ ਹੋਣ ਲਈ ਕੀਤਾ ਪ੍ਰੇਰਿਤ/ ਮੁੱਖ ਮੰਤਰੀ ਮਾਨ ਤੇ ਕੇਜਰੀਵਾਲ ਕਰਨਗੇ ਸੰਬੋਧਨ By admin - March 31, 2026 0 1 Facebook Twitter Pinterest WhatsApp ਮੋਗਾ ਤੋਂ ਆਪ ਵਿਧਾਇਕ ਡਾ. ਅਮਨਦੀਰ ਕੌਰ ਅਰੋੜਾ ਵੱਲੋਂ ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਨੂੰ 4 ਅਪਰੈਲ ਦੀ ਰੈਲੀ ਵਿਚ ਸ਼ਮੂਲੀਅਤ ਲਈ ਪ੍ਰੇਰਿਤ ਕੀਤਾ। ਮੋਗਾ ਸ਼ਹਿਰ ਦੀ ਦਾਣਾ ਮੰਡੀ ਵਿੱਚ 4 ਅਪ੍ਰੈਲ ਨੂੰ ਹੋਣ ਵਾਲੀ ਵਿਸ਼ਾਲ ਰੈਲੀ ਮੁੱਖ ਮੰਤਰੀ ਮਾਨ ਅਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸਮੇਤ ਸਮੁੱਚੀ ਲੀਡਰਸ਼ਿਪ ਸ਼ਿਰਕਤ ਕਰੇਗੀ। ਇਸੇ ਨੂੰ ਲੈ ਕੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਵੱਲੋਂ ਅੱਜ ਪਿੰਡ-ਪਿੰਡ ਦੌਰੇ ਕਰ ਕੇ ਲੋਕਾਂ ਨੂੰ ਲਾਮਬੰਦ ਕੀਤਾ ਗਿਆ। ਉਨ੍ਹਾਂ ਨੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਰੈਲੀ ਵਿੱਚ ਵੱਧ-ਚੜ੍ਹ ਕੇ ਸ਼ਿਰਕਤ ਕਰਨ ਲਈ ਅਪੀਲ ਕੀਤੀ। ਪਿੰਡ ਕੋਰੇਵਾਲਾ ਖੁਰਦ ਵਿੱਚ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪਿੰਡ ਦੇ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਵਲੰਟੀਅਰ ਵੀ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ 4 ਅਪ੍ਰੈਲ ਨੂੰ ਮੋਗਾ ਵਿੱਚ ਹੋਣ ਵਾਲੀ ਇਹ ਰੈਲੀ ਬਹੁਤ ਹੀ ਮਹੱਤਵਪੂਰਨ ਹੋਵੇਗੀ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਮਾਨ ਅਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਖੁਦ ਸ਼ਿਰਕਤ ਕਰਕੇ ਲੋਕਾਂ ਨਾਲ ਸਿੱਧਾ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਇਸ ਲਈ ਪਾਰਟੀ ਵਰਕਰਾਂ ਨੂੰ ਜਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ ਤਾਂ ਜੋ ਹਰ ਪਿੰਡ ਤੋਂ ਵੱਧ ਤੋਂ ਵੱਧ ਲੋਕ ਰੈਲੀ ਵਿੱਚ ਸ਼ਾਮਲ ਹੋ ਸਕਣ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਲੋਕ ਭਲਾਈ ਲਈ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਇਨ੍ਹਾਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਹੈ। “ਸਾਡੇ ਮਾਨ ਸਾਹਿਬ ਹਮੇਸ਼ਾ ਕਹਿੰਦੇ ਰਹੇ ਹਨ ਕਿ ਅਸੀਂ ਪਹਿਲਾਂ ਕੰਮ ਕਰਾਂਗੇ ਅਤੇ ਫਿਰ ਲੋਕਾਂ ਦੀ ਕਚਹਿਰੀ ਵਿੱਚ ਜਾਵਾਂਗੇ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚਾਰ ਸਾਲਾਂ ਵਿੱਚ ਦਿੱਤੀਆਂ ਲਗਭਗ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਕੁਝ ਐਸੇ ਕੰਮ ਵੀ ਕੀਤੇ ਹਨ ਜੋ ਪਹਿਲਾਂ ਵਾਅਦੇ ਵਿੱਚ ਨਹੀਂ ਸਨ। ਵਿਧਾਇਕਾ ਨੇ ਦੱਸਿਆ ਕਿ ਹਰ ਪਰਿਵਾਰ ਲਈ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਹੈ। ਇਸਦੇ ਨਾਲ ਹੀ ਕਿਸਾਨਾਂ ਲਈ ਨਹਿਰੀ ਪਾਣੀ ਅਤੇ ਸਮੇਂ ‘ਤੇ ਬਿਜਲੀ ਦੀ ਸਹੂਲਤ ਯਕੀਨੀ ਬਣਾਈ ਗਈ ਹੈ, ਜਿਸ ਨਾਲ ਲੋਕ ਕਾਫੀ ਸੰਤੁਸ਼ਟ ਹਨ।ਡਾ. ਅਰੋੜਾ ਨੇ ਦੱਸਿਆ ਕਿ ਮੋਗਾ ਹਲਕੇ ਦੇ 46 ਪਿੰਡਾਂ ਅਤੇ ਸ਼ਹਿਰ ਦੇ 50 ਵਾਰਡਾਂ ਵਿੱਚ ਲੋਕਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਚਲਾਏ ਜਾ ਰਹੇ “ਜਨ ਸੰਵਾਦ” ਪ੍ਰੋਗਰਾਮ ਤਹਿਤ ਮੀਟਿੰਗਾਂ ਵੀ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਅਖੀਰ ਵਿੱਚ ਕਿਹਾ ਕਿ ਮਹਿਲਾਵਾਂ ਲਈ 1500 ਰੁਪਏ ਮਹੀਨਾਵਾਰ ਸਹਾਇਤਾ ਵਾਲੀ ਯੋਜਨਾ ਦੀ ਰਜਿਸਟ੍ਰੇਸ਼ਨ ਅਪ੍ਰੈਲ ਮਹੀਨੇ ਵਿੱਚ ਸ਼ੁਰੂ ਹੋਣ ਜਾ ਰਹੀ ਹੈ ਅਤੇ ਇਸ ਸਬੰਧੀ ਜਾਣਕਾਰੀ ਵੀ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ।