ਪੰਜਾਬ ਮੋਗਾ ’ਚ ਭਾਜਪਾ ਆਗੂ ਅਨਿਲ ਸਰੀਨ ਦੀ ਪ੍ਰੈੱਸ ਕਾਨਫਰੰਸ/ ਡਾ. ਅੰਬੇਡਕਰ ਦੀ ਮੂਰਤੀ ਤੋੜਣ ਦੀ ਸਖਤ ਨਿੰਦਾ By admin - April 1, 2026 0 2 Facebook Twitter Pinterest WhatsApp ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਮੋਗਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਨਿਲ ਸਰੀਨ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਨੂਰਪੁਰ ਜੱਟਾਂ ਵਿੱਚ ਪਿਛਲੇ ਇੱਕ ਸਾਲ ਦੌਰਾਨ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜੋ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜੇ ਕਰਦੀਆਂ ਹਨ। ਇਸਦੇ ਨਾਲ ਹੀ ਅੰਮ੍ਰਿਤਸਰ ਅਤੇ ਫਿਲੌਰ ਵਰਗੇ ਇਲਾਕਿਆਂ ਵਿੱਚ ਵੀ ਇਸ ਤਰ੍ਹਾਂ ਦੇ ਮਾਮਲੇ ਸਾਹਮਣੇ ਆਏ ਹਨ। ਸਰਕਾਰ ‘ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਗਿਆ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ ਕਮਜ਼ੋਰ ਹੋ ਰਹੀ ਹੈ ਅਤੇ ਅਪਰਾਧਿਕ ਤੱਤਾਂ ਦਾ ਹੌਸਲਾ ਵੱਧ ਰਿਹਾ ਹੈ। ਭਾਜਪਾ ਆਗੂ ਨੇ ਸਰਕਾਰ ਤੋਂ ਅਜਿਹੀਆਂ ਘਟਨਾਵਾਂ ਰੋਕਣ ਲਈ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਦਲਿਤ ਭਾਈਚਾਰੇ ਨਾਲ ਜੁੜੇ ਮਾਮਲਿਆਂ ਨੂੰ ਢੰਗ ਨਾਲ ਹੱਲ ਨਹੀਂ ਕੀਤਾ ਜਾ ਰਿਹਾ ਅਤੇ ਸਕਾਲਰਸ਼ਿਪ ਵਰਗੀਆਂ ਯੋਜਨਾਵਾਂ ਵਿੱਚ ਵੀ ਦੇਰੀ ਹੋ ਰਹੀ ਹੈ। ਇਸਦੇ ਨਾਲ ਹੀ ਵਿਦੇਸ਼ਾਂ ਵਿੱਚ ਬੈਠੇ ਅਲੱਗਾਵਾਦੀ ਤੱਤਾਂ ‘ਤੇ ਵੀ ਨਿਸ਼ਾਨਾ ਸਾਧਿਆ ਗਿਆ ਅਤੇ ਕਿਹਾ ਗਿਆ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਾਲਾਂਕਿ, ਸਾਰਿਆਂ ਨੇ ਇਹ ਗੱਲ ਸਪੱਸ਼ਟ ਕੀਤੀ ਕਿ ਪੰਜਾਬ ਦੇ ਲੋਕ ਇਕਜੁੱਟ ਹਨ ਅਤੇ ਕਿਸੇ ਵੀ ਹਾਲਤ ਵਿੱਚ ਭਾਈਚਾਰਕ ਸਾਂਝ ਨੂੰ ਟੁੱਟਣ ਨਹੀਂ ਦੇਣਗੇ। ਭਾਜਪਾ ਆਗੂਆਂ ਨੇ ਇੱਕ ਸੁਰ ਵਿੱਚ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਨਾਲ ਹੀ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੱਕੇ ਕਦਮ ਚੁੱਕਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ।