ਚੰਡੀਗੜ੍ਹ ਵਿਖੇ ਮੁੱਖ ਮੰਤਰੀ ਮਾਨ ਦੀ ਪ੍ਰੈੱਸ ਕਾਨਫਰੰਸ/ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਕੰਮਾਂ ਦਾ ਲੇਖਾ-ਜੋਖਾ

0
3

 

ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਦਾ ਲੇਖਾ-ਜੋਖਾ ਮੀਡੀਆ ਸਾਹਮਣੇ ਰੱਖਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 4 ਸਾਲਾ ਦੇ ਸ਼ਾਸਨ ਦੌਰਾਨ ਪੇਂਡੂ ਵਿਕਾਸ ਨੂੰ ਨਵੀਂਆਂ ਲੀਹਾਂ ਉਤੇ ਪਹੁੰਚਾ ਦਿੱਤਾ ਹੈ। ਉਨ੍ਹਾਂ ਕਿਹਾ ਕਿ 2024 ਵਿਚ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਵੱਡੀ ਗਿਣਤੀ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ, ਜੋ ਸਾਲ 2018 ਦੇ ਮੁਕਾਬਲੇ ਬਹੁਤ ਜ਼ਿਆਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਸਪੈਸ਼ਲ ਗਰਾਟ ਦੇ ਨਾਲ ਨਾਲ ਸਰਪੰਚਾਂ ਦੇ ਮਾਣ ਭੱਤੇ ਵਿਚ ਵੀ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੇ 5 ਸਾਲਾਂ ਦੇ ਮੁਕਾਬਲੇ ਆਪਣੇ 4 ਸਾਲਾਂ ਦੇ ਕਾਰਜ ਕਾਲ ਦੌਰਾਨ ਹੀ ਪਿੰਡਾਂ ਦੇ ਵਿਕਾਸ ਲਈ ਵੱਡੇ ਕੰਮ ਕੀਤੇ ਹਨ ਅਤੇ ਕਈ ਗੁਣਾਂ ਵੱਧ ਫੰਡਾਂ ਦੀ ਵਰਤੋਂ ਕੀਤੀ ਗਈ ਹੈ।

LEAVE A REPLY

Please enter your comment!
Please enter your name here