ਪੰਜਾਬ ਪੰਜਾਬ ਯੂਨੀਵਰਸਿਟੀ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ/ ਗੁਰੂ ਰਵਿਦਾਸ ਜੀ ਦੇ 650ਵੇਂ ਜੇਯੰਤੀ ਸਮਾਗਮ ਦਾ ਉਦਘਾਟਨ By admin - April 1, 2026 0 2 Facebook Twitter Pinterest WhatsApp ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਜਯੰਤੀ ਦੀ ਯਾਦ ਵਿਚ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਖਜਾਨਾ ਮੰਤਰੀ ਹਰਪਾਲ ਚੀਮਾ ਤੋਂ ਇਲਾਵਾ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਰਾਜ ਮਨੀਸ ਸਿਸੋਦੀਆ ਤੋਂ ਇਲਾਵਾ ਪਾਰਟੀ ਵਿਧਾਇਕ ਤੇ ਕਈ ਆਗੂ ਵੀ ਮੌਜੂਦ ਰਹੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਖਜਾਨਾ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਪੂਰੇ ਰਾਜ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ ਦਾ ਫੈਸਲਾ ਲਿਆ ਸੀ, ਜਿਸ ਦੇ ਤਹਿਤ ਅੱਜ ਪੰਜਾਬੀ ਯੂਨੀਵਰਸਿਟੀ ਵਿਖੇ ਸਮਾਗਮ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਲਗਭਗ 650 ਸਾਲ ਪਹਿਲਾਂ, ਗੁਰੂ ਰਵਿਦਾਸ ਜੀ ਨੇ “ਬੇਗਮਪੁਰਾ” ਵਰਗੇ ਆਦਰਸ਼ ਸਮਾਜ ਦੀ ਕਲਪਨਾ ਕੀਤੀ ਸੀ, ਜਿੱਥੇ ਕਿਸੇ ਵੀ ਤਰ੍ਹਾਂ ਦਾ ਕੋਈ ਡਰ ਜਾਂ ਵਿਤਕਰਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਮਾਜ ਨੂੰ ਅਜੇ ਵੀ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਅਤੇ ਸਮਾਨਤਾ, ਭਾਈਚਾਰੇ ਅਤੇ ਇਮਾਨਦਾਰੀ ਦੇ ਮਾਰਗ ‘ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨ ਲਈ “ਗੁਰੂ ਰਵਿਦਾਸ ਬਾਣੀ ਕੇਂਦਰ” ਸਥਾਪਤ ਕਰਨ ਦੀ ਵੀ ਯੋਜਨਾ ਬਣਾਈ ਹੈ। ਇਸ ਮਕਸਦ ਲਈ ਫਰੀਦਪੁਰਾ ਪਿੰਡ ਦੇ ਨੇੜੇ ਜ਼ਮੀਨ ਖਰੀਦੀ ਗਈ ਹੈ, ਅਤੇ ਉੱਥੇ ਇੱਕ ਆਧੁਨਿਕ ਇਮਾਰਤ ਬਣਾਈ ਗਈ ਹੈ, ਜਿੱਥੇ ਵਿਦਵਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਲਈ ਕੰਮ ਕਰਨਗੇ। ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ‘ਤੇ ਵੀ ਸਵਾਲ ਉਠਾਉਂਦੇ ਹੋਏ ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਕੁਝ ਵਿਅਕਤੀ ਪੰਜਾਬ ਵਿੱਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਨ੍ਹਾਂ ਵਿਰੁੱਧ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਅਜਿਹੇ ਤੱਤਾਂ ਨੂੰ ਭਾਰਤ ਲਿਆਂਦਾ ਜਾਵੇ ਅਤੇ ਕਾਨੂੰਨ ਅਨੁਸਾਰ ਮੁਕੱਦਮਾ ਚਲਾਇਆ ਜਾਵੇ। ਰਾਜਿੰਦਰਾ ਹਸਪਤਾਲ ਵਿੱਚ ਨਰਸਿੰਗ ਸਟਾਫ਼ ਵੱਲੋਂ ਚੱਲ ਰਹੀ ਹੜਤਾਲ ‘ਤੇ ਪ੍ਰਤੀਕਿਰਿਆ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਗੱਲਬਾਤ ਰਾਹੀਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੁੰਦੀ ਹੈ ਅਤੇ ਕਿਸੇ ਵੀ ਪ੍ਰਸ਼ਾਸਕੀ ਅਸਮਾਨਤਾ ਨੂੰ ਹੱਲ ਕਰਨ ਲਈ ਤਿਆਰ ਹੈ।