ਚੰਡੀਗੜ੍ਹ ’ਚ ਭਾਜਪਾ ਦਫਤਰ ਦੇ ਬਾਹਰ ਧਮਾਕਾ/ ਜਾਨੀ ਨੁਕਸਾਨ ਤੋਂ ਬਚਾਅ, ਗਰਨੇਡ ਹਮਲੇ ਦਾ ਸ਼ੱਕ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ

0
2

ਚੰਡੀਗੜ੍ਹ ਦੇ ਸੈਕਟਰ-37 ਵਿਖੇ ਸਥਿਤ ਭਾਜਪਾ ਦਫਤਰ ਅੰਦਰ ਬੀਤੀ ਸ਼ਾਮ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਦਫਤਰ ਦੇ ਬਾਹਰ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਖਬਰਾਂ ਮੁਤਾਬਕ ਇਹ ਧਮਾਕਾ ਬੀਤੀ ਸ਼ਾਮ ਸ਼ਾਮ 5 ਵਜੇ ਦੇ ਕਰੀਬ ਹੋਇਆ। ਇਸ ਦੌਰਾਨ ਕਿਸੇ ਕਿਸਮ ਦੇ ਜਾਨੀ ਨੁਕਸਾਨ ਹੋਣ ਤੋਂ ਬਚਾ ਰਿਹਾ ਕਿਹਾ ਹੈ, ਪਰ ਭਾਜਪਾ ਦਫਤਰ ਦੇ ਬਾਹਰ ਖੜੀਆਂ ਕਈ ਗੱਡੀਆਂ ’ਤੇ ਮਾਮੂਲੀ ਝਰੀਟਾਂ ਵੱਜੀਆਂ ਹਨ। ਸੂਚਨਾ ਮਿਲਣ ‘ਤੇ ਪੁਲਿਸ ਟੀਮਾਂ ਤੁਰੰਤ ਘਟਨਾ ਸਥਾਨ ‘ਤੇ ਪਹੁੰਚੀਆਂ ਅਤੇ ਖੇਤਰ ਦੀ ਨਾਕੇਬੰਦੀ ਕਰ ਕੇ ਜਾਂਚ ਸ਼ੁਰੂ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਭਾਜਪਾ ਦਾ ਦਫਤਰ ਚੰਡੀਗੜ੍ਹ ਦੇ ਸੈਕਟਰ 37 ਵਿਖੇ ਸਥਿਤ ਹੈ। ਇਸ ਦੇ ਨਾਲ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ, ਪੈਟਰੋਲ ਪੰਪ ਅਤੇ ਹੋਰ ਕਈ ਵੱਡੇ ਦਫਤਰ ਸਥਿਤ ਹਨ। ਚੰਡੀਗੜ੍ਹ ਪੁਲਿਸ ਦੀਆਂ ਵੱਖ-ਵੱਖ ਕੰਪਨੀਆਂ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਨੇ ਵੀ ਮੌਕੇ ’ਤੇ ਮੋਰਚਾ ਸਾਂਭ ਲਿਆ ਹੈ। ਪੁਲਿਸ ਵੱਲੋਂ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
ਸੂਬਾ ਭਾਜਪਾ ਆਗੂ ਵਿਨੀਤ ਜੋਸ਼ੀ ਨੇ ਦੱਸਿਆ ਕਿ ਇਹ ਆਵਾਜ਼ਾਂ ਸ਼ਾਮ 5 ਵਜੇ ਦੇ ਕਰੀਬ ਸੁਣੀਆਂ ਗਈਆਂ। ਘਟਨਾ ਸਮੇਂ ਕਈ ਪੰਜਾਬ ਭਾਜਪਾ ਆਗੂ ਦਫ਼ਤਰ ਦੇ ਅੰਦਰ ਮੌਜੂਦ ਸਨ। ਧਮਾਕੇ ਦੀ ਆਵਾਜ਼ ਸੁਣਨ ਤੋਂ ਬਾਅਦ ਭਾਜਪਾ ਪੰਜਾਬ ਦੇ ਆਗੂਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।
ਸੀਨੀਅਰ ਪੁਲੀਸ ਅਧਿਕਾਰੀ, ਜਿਨ੍ਹਾਂ ਵਿੱਚ ਸੀਨੀਅਰ ਪੁਲੀਸ ਕਪਤਾਨ ਕੰਵਰਦੀਪ ਕੌਰ ਵੀ ਸ਼ਾਮਲ ਸਨ, ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ‘ਤੇ ਪਹੁੰਚੇ। ਖਬਰਾਂ ਮੁਤਾਬਕ ਸੁਖਜਿੰਦਰ ਸਿੰਘ ਬੱਬਰ ਨੇ ਨਾਮ ਦੇ ਸਖਸ਼ ਨੇ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ। ਸਾਂਝੀ ਕੀਤੀ ਪੋਸਟ ਵਿੱਚ ਲਿਖਿਆ ਹੈ, “ਅਸੀਂ ਭਾਰਤੀ ਪ੍ਰਣਾਲੀ ਨੂੰ ਦੱਸਣਾ ਚਾਹੁੰਦੇ ਹਾਂ ਕਿ ਪੰਜਾਬ ਦੇ ਸਿੱਖ ਨੌਜਵਾਨਾਂ ਨੂੰ ਕਮਜ਼ੋਰ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਨਾਕਾਮ ਹੋ ਜਾਣਗੀਆਂ। ਗੁਰਦਾਸਪੁਰ ਵਿੱਚ ਰਣਜੀਤ ਸਿੰਘ ਦੇ ਕਾਤਲਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਖਾਲਿਸਤਾਨ ਦੀ ਧਰਤੀ ਹੈ।”

LEAVE A REPLY

Please enter your comment!
Please enter your name here