ਮਾਨਸਾ ’ਚ ਗੜ੍ਹੇਮਾਰੀ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ/ ਕਣਕ ਤੇ ਸਬਜ਼ੀਆਂ ਦਾ ਨੁਕਸਾਨ/ ਮੁਆਵਜ਼ੇ ਦੀ ਕੀਤੀ ਮੰਗ

0
2

ਮਾਨਸਾ ਜ਼ਿਲ੍ਹੇ ਦੇ ਵਿੱਚ ਬੀਤੇ ਕੱਲ੍ਹ ਹੋਈ ਤੇਜ ਬਾਰਿਸ਼ ਅਤੇ ਗੜੇਮਾਰੀ ਦੇ ਨਾਲ ਸਰਦੂਲਗੜ੍ਹ ਏਰੀਏ ਦੇ ਵਿੱਚ ਕਣਕ ਦੀ ਫਸਲ ਅਤੇ ਸਬਜ਼ੀਆਂ ਦਾ ਵੱਡਾ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾਂ 2023 ਅਤੇ 2025 ਦੌਰਾਨ ਵੱਡਾ ਨੁਕਸਾਨ ਹੋਇਆ ਸੀ, ਜਿਸ ਦਾ ਮੁਆਵਜਾ ਨਹੀਂ ਸੀ ਮਿਲਿਆ ਪਰ ਹੁਣ 2026 ਵਿਚ ਪੱਕਣ ਉਤੇ ਆਈ ਕਣਕ ਦੀ ਫਸਲ ਅਤੇ ਸਬਜ਼ੀਆਂ ਦਾ ਭਾਰੀ ਨੁਕਸਾਨ ਹੋ ਗਿਆ ਹੈ। ਕਿਸਾਨਾਂ ਨੇ ਸਰਕਾਰ ਤੋਂ ਹੋਏ ਨੁਕਸਾਨ ਦੀ ਤੁਰੰਤ ਭਰਪਾਈ ਦੀ ਮੰਗ ਕੀਤੀ ਹੈ ਤਾਂ ਜੋ ਕਿਸਾਨਾਂ ਨੂੰ ਕੋਈ ਰਾਤ ਮਿਲ ਸਕੇ।
ਕਿਸਾਨਾਂ ਨੇ ਕਿਹਾ ਕਿ 2023 ਦੇ ਵਿੱਚ ਫਿਰ 2025 ਅਤੇ 2026 ਦੇ ਵਿੱਚ ਵੀ ਕਿਸਾਨਾਂ ਦਾ ਗੜੇਮਾਰੀ ਦੇ ਨਾਲ ਨੁਕਸਾਨ ਹੋਇਆ ਪਰ ਸਰਕਾਰਾਂ ਵੱਲੋਂ ਸਮੇਂ ਤੇ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਨਾ ਕਰਨ ਦੇ ਕਾਰਨ ਕਿਸਾਨਾਂ ਨੂੰ ਨਿਰਾਸ਼ਾ ਚੱਲਣੀ ਪੈਂਦੀ ਹੈ। ਉਹਨਾਂ ਕਿਹਾ ਕਿ ਇਸ ਵਾਰ ਵੀ ਪੱਕੀ ਫਸਲ ਘਰ ਲਿਆਉਣ ਤੋਂ ਪਹਿਲਾਂ ਹੀ ਕੁਦਰਤ ਨੇ ਉਹਨਾਂ ਦੀਆਂ ਉਮੀਦਾਂ ਚਕਨਾਚੂਰ ਕਰ ਦਿੱਤੀਆਂ ਨੇ ਕਿਸਾਨਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦ ਹੀ ਕਿਸਾਨਾਂ ਦੇ ਹੋਏ ਨੁਕਸਾਨ ਦੇ ਲਈ ਮੁਆਵਜ਼ਾ ਜਾਰੀ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਦੇ ਨੁਮਾਇੰਦਿਆਂ ਨੂੰ ਪਿੰਡਾਂ ਦੇ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।

LEAVE A REPLY

Please enter your comment!
Please enter your name here