ਚੰਡੀਗੜ੍ਹ ਧਮਾਕੇ ਨੂੰ ਲੈ ਕੇ ਮੰਤਰੀ ਹਰਪਾਲ ਚੀਮਾ ਦਾ ਪ੍ਰਤੀਕਰਮ/ ਪੰਜਾਬ ਸਰਕਾਰ ਸਿਰ ਜ਼ਿੰਮੇਵਾਰ ਸੁੱਟਣ ’ਤੇ ਚੁੱਕੇ ਸਵਾਲ

0
1

ਖਜਾਨਾ ਮੰਤਰੀ ਹਰਪਾਲ ਚੀਮਾ ਨੇ ਚੰਡੀਗੜ੍ਹ ’ਚ ਭਾਜਪਾ ਦਫਤਰ ਉਤੇ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਹਰਪਾਲ ਚੀਮਾ ਨੇ ਕਿਹਾ ਕਿ ਚੰਡੀਗੜ੍ਹ ਦਾ ਕੰਟਰੋਲ ਕੇਂਦਰ ਸਰਕਾਰ ਦੇ ਅਧੀਨ ਹੈ, ਇਸ ਲਈ ਇੱਥੇ ਵਾਪਰਨ ਵਾਲੀਆਂ ਘਟਨਾਵਾਂ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ ਪਰ ਕੁੱਝ ਭਾਜਪਾ ਆਗੂ ਇਸ ਲਈ ਵੀ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕਾਫੀ ਸਮੇਂ ਤੋਂ ਚੰਡੀਗੜ੍ਹ ਪੰਜਾਬ ਹਵਾਲੇ ਕਰਨ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਚੰਡੀਗੜ੍ਹ ਵਿਚ ਅਮਨ ਕਾਨੂੰਨ ਸਹੀ ਨਹੀਂ ਰੱਖ ਸਕਦੀ ਤਾਂ ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ।

LEAVE A REPLY

Please enter your comment!
Please enter your name here