ਪੰਜਾਬ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੀ ਪ੍ਰੈੱਸ ਕਾਨਫਰੰਸ/ ਸਰਕਾਰ ਦੇ ਕਿਸਾਨਾਂ ਲਈ ਕੀਤੇ ਕੰਮਾਂ ਦਾ ਕੀਤਾ ਗੁਣਗਾਣ By admin - April 2, 2026 0 3 Facebook Twitter Pinterest WhatsApp ਆਮ ਆਦਮੀ ਪਾਰਟੀ ਪੰਜਾਬ ਦੀ ਕਿਸਾਨ ਵਿੰਗ ਦੇ ਆਗੂਆਂ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਸਰਕਾਰ ਦੇ ਕਿਸਾਨੀ ਲਈ ਕੀਤੇ ਕੰਮਾਂ ਦਾ ਗੁਣਗਾਣ ਕੀਤਾ ਹੈ। ਆਪ ਬੁਲਾਰਾ ਬਲਤੇਜ ਪੰਨੂ ਦੀ ਮੌਜੂਦਗੀ ਵਿਚ ਕੀਤੀ ਗਈ ਇਸ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਵਿੰਗ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰ ਨੇ ਮੰਡੀਆਂ ਵਿਚੋਂ ਫਸਲਾਂ ਦੀ ਨਿਰਵਿਘਣ ਖਰੀਦ ਤੋਂ ਇਲਾਵਾ ਖੇਤਾਂ ਵਿਚ ਦਿਨ ਵੇਲੇ ਪੂਰੀ ਬਿਜਲੀ ਦੇ ਕੇ ਵੱਡਾ ਕੰਮ ਕੀਤਾ ਹੈ। ਸਰਕਾਰ ਨੇ ਵੱਡੀ ਗਿਣਤੀ ਕਿਸਾਨਾਂ ਦੇ ਖੇਤਾਂ ਤਕ ਨਹਿਰੀ ਪਾਣੀ ਪਹੁੰਚਦਾ ਕੀਤਾ ਹੈ, ਜਿਸ ਨਾਲ ਧਰਤੀ ਹੇਠਲਾਂ ਪਾਣੀ ਉਪਰ ਆਉਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਚਾਰ ਸਾਲਾਂ ਦੌਰਾਨ ਕਿਸਾਨਾਂ ਲਈ ਉਹ ਕੁੱਝ ਕਰ ਦਿਖਾਇਆ ਹੈ, ਜਿਸ ਬਾਰੇ ਪਿਛਲੀਆਂ ਸਰਕਾਰਾਂ ਨੇ ਕਦੇ ਸੋਚਿਆ ਵੀ ਨਹੀਂ ਸੀ। ਇਸੇ ਦੌਰਾਨ ਆਪ ਬੁਲਾਰਾ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਕਿਸਾਨਾਂ ਦੀ ਬਿਹਤਰੀ ਲਈ ਲਗਾਤਾਰ ਕੰਮ ਕਰ ਰਹੇ ਨੇ, ਜਿਸ ਦੇ ਚਲਦਿਆਂ ਆਉਂਦੇ ਸਮੇਂ ਵਿਚ ਵੀ ਕਿਸਾਨਾਂ ਦੀ ਬਿਹਤਰੀ ਲਈ ਵੱਡੇ ਉਪਰਾਲੇ ਕੀਤੇ ਜਾਣਗੇ।