ਪੰਜਾਬ ਜਲੰਧਰ ’ਚ ਐਕਟਿਵਾ ਸਵਾਰ ’ਤੇ ਲੁਟੇਰਿਆਂ ਦਾ ਹਮਲਾ/ ਹਥਿਆਰਾਂ ਨਾਲ ਜ਼ਖਮੀ ਕਰ ਕੇ ਅੰਜ਼ਾਮ ਦਿੱਤੀ ਘਟਨਾ/ ਗੰਭੀਰ ਹਾਲਤ ’ਚ ਹਸਪਤਾਲ ਦਾਖ਼ਲ, ਪੁਲਿਸ ਕਰ ਰਹੀ ਜਾਂਚ By admin - April 3, 2026 0 1 Facebook Twitter Pinterest WhatsApp ਜਲੰਧਰ ਦੇ ਲੈਦਰ ਕੰਪਲੈਕਸ ਰੋਡ ਉਤੇ ਐਕਟਿਵਾ ਸਵਾਰ ਉਤੇ ਲੁਟੇਰਿਆਂ ਵੱਲੋਂ ਹਮਲਾ ਕਰਨ ਦੀ ਖਬਰ ਸਾਹਮਣੇ ਆਈ ਹੈ। ਹਮਲੇ ਵਿਚ ਐਕਟਿਵਾ ਸਵਾਰ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਘਟਨਾ ਵੀਰਵਾਰ ਦੇਰ ਰਾਤ ਦੀ ਹੈ। ਜਾਣਕਾਰੀ ਗੰਦੇ ਨਾਲੇ ਨੇੜੇ ਲੁਟੇਰਿਆਂ ਨੇ ਐਕਟਿਵਾ ਸਵਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਅਤੇ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਉਸ ਨੂੰ ਬੇਹੋਸ਼ ਕਰ ਕੇ ਜੇਬ ਵਿਚੋਂ ਨਕਦੀ ਲੈ ਕੇ ਫਰਾਰ ਹੋ ਗਏ। ਮੌਕੇ ਤੇ ਇਕੱਠਾ ਹੋਏ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਪੀੜਤ ਨੂੰ ਹਸਪਤਾਲ ਪਹੁੰਚਾ ਕੇ ਜਾਂਚ ਆਰੰਭ ਦਿੱਤੀ ਹੈ। ਘਟਨਾ ਸਬੰਧ ਜਾਣਕਾਰੀ ਦਿੰਦਿਆਂ ਲੈਦਰ ਕੰਪਲੈਕਸ ਦੇ ਰਹਿਣ ਵਾਲੇ ਰਾਹੁਲ ਨੇ ਕਿਹਾ ਕਿ ਉਹ ਆਪਣੇ ਘਰ ਦੇ ਬਾਹਰ ਇੱਕ ਦੋਸਤ ਨਾਲ ਖੜ੍ਹਾ ਸੀ ਕਿ ਇੱਕ ਰਾਹਗੀਰ ਨੇ ਉਸਨੂੰ ਦੱਸਿਆ ਕਿ ਤਿੰਨ ਤੋਂ ਚਾਰ ਲੁਟੇਰੇ ਐਕਟਿਵਾ ਡਰਾਈਵਰ ‘ਤੇ ਹਮਲਾ ਕਰ ਰਹੇ ਹਨ ਅਤੇ ਲੁੱਟ ਕਰ ਰਹੇ ਹਨ। ਜਦੋਂ ਉਹ ਮੌਕੇ ਤੇ ਪਹੁੰਚ ਕੇ ਰੌਲਾ ਪਾਇਆ ਤਾਂ ਲੁਟੇਰੇ ਖਾਲੀ ਪਰਸ ਪਿੱਛੇ ਛੱਡ ਕੇ ਉੱਥੋਂ ਭੱਜ ਗਏ। ਉਸ ਨੇ ਅੱਗੇ ਦੱਸਿਆ ਕਿ ਤਿੰਨ ਤੋਂ ਚਾਰ ਲੁਟੇਰੇ ਵਾਰਦਾਤ ਨੂੰ ਅੰਜਾਮ ਦੇ ਰਹੇ ਸਨ। ਹਨੇਰਾ ਹੋਣ ਕਾਰਨ ਉਹ ਭੱਜਣ ਵਿੱਚ ਕਾਮਯਾਬ ਹੋ ਗਏ। ਜਦੋਂ ਉਹ ਐਕਟਿਵਾ ਨੇੜੇ ਪਹੁੰਚਿਆ ਤਾਂ ਨੌਜਵਾਨ ਵੀ ਬੇਹੋਸ਼ ਪਿਆ ਸੀ ਅਤੇ ਉਸਦੇ ਸਿਰ ਵਿੱਚੋਂ ਖੂਨ ਵਗ ਰਿਹਾ ਸੀ, ਜਿਸ ਬਾਰੇ ਉਸਨੇ ਸਬੰਧਤ ਥਾਣੇ ਦੀ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੇ ਲੈਦਰ ਕੰਪਲੈਕਸ ਚੌਕੀ ਦੇ ਏਐਸਆਈ ਹਰਭਜਨ ਨੇ ਕਿਹਾ ਕਿ ਉਸਨੇ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਉਸਦੀ ਟੀਮ ਮਾਮਲੇ ਦੀ ਜਾਂਚ ਵਿੱਚ ਰੁੱਝੀ ਹੋਈ ਹੈ ਅਤੇ ਪੀੜਤ ਪਰਿਵਾਰ ਦੇ ਬਿਆਨਾਂ ‘ਤੇ ਬਣਦੀ ਕਾਰਵਾਈ ਕਰੇਗੀ।