ਪੰਜਾਬ ਲੁਧਿਆਣਾ ’ਚ ਮੋਬਾਈਲ ਦੀ ਦੁਕਾਨ ’ਤੇ ਲੁੱਟ/ ਭੱਜਣ ਦੀ ਕੋਸ਼ਿਸ਼ ਦੌਰਾਨ ਲੋਕਾਂ ਨਾਲ ਝੜਪ/ ਗੋਲੀਆਂ ਚਲਾ ਕੇ ਹੋਏ ਫਰਾਰ By admin - April 3, 2026 0 1 Facebook Twitter Pinterest WhatsApp ਲੁਧਿਆਣਾ ਦੇ ਮਾਧੋਪੁਰੀ ਇਲਾਕੇ ਵਿੱਚ ਬੀਤੀ ਰਾਤ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਮੋਟਰਸਾਈਕਲ ਸਵਾਰ ਦੋ ਨਕਾਬਪੋਸਾਂ ਨੇ ਇੱਕ ਮੋਬਾਈਲ ਫੋਨ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ। ਇਸੇ ਦੌਰਾਨ ਦੁਕਾਨਦਾਰ ਨੇ ਲੋਕਾਂ ਦੀ ਮਦਦ ਨਾਲ ਲੁਟੇਰਿਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਲੁਟੇਰੇ ਫਾਇਰਿੰਗ ਕਰ ਕੇ ਫਰਾਰ ਹੋ ਗਏ। ਹਮਲੇ ਵਿਚ ਦੁਕਾਨਦਾਰ ਤੇ ਇਕ ਗੁਆਢੀ ਜ਼ਖਮੀ ਹੋਇਆ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਿਪੋਰਟਾਂ ਅਨੁਸਾਰ ਮੁਹੰਮਦ ਆਲਮ ਆਪਣੀ ਦੁਕਾਨ ‘ਸਾਹਿਲ ਟੈਲੀਕਾਮ’ ‘ਤੇ ਇਕੱਲਾ ਸੀ, ਜਦੋਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਦੋ ਨਕਾਬਪੋਸ਼ ਵਿਅਕਤੀ ਉੱਥੇ ਪਹੁੰਚੇ। ਲੁਟੇਰੇ ਦੁਕਾਨ ਅੰਦਰ ਦਾਖਲ ਹੋਏ ਅਤੇ ਲੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਤਾਂ ਲੁਟੇਰਿਆਂ ਨੇ ਗੋਲੀ ਚਲਾ ਦਿੱਤੀ, ਜੋ ਉਸ ਦੇ ਸੱਜੇ ਹੱਥ ‘ਤੇ ਲੱਗੀ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਨੇੜੇ ਦੀ ਕਰਿਆਨਾ ਦੁਕਾਨ ਦਾ ਮਾਲਕ ਨਿੱਕੂ ਤੁਰੰਤ ਮਦਦ ਲਈ ਮੌਕੇ ‘ਤੇ ਪਹੁੰਚਿਆ। ਆਪਣੇ ਆਪ ਨੂੰ ਘਿਰਿਆ ਹੋਇਆ ਦੇਖ ਕੇ ਲੁਟੇਰਿਆਂ ਨੇ ਨਿੱਕੂ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਖੂਨ ਨਾਲ ਲੱਥਪੱਥ ਹੋ ਕੇ ਜ਼ਮੀਨ ‘ਤੇ ਡਿੱਗ ਪਿਆ। ਪੁਲੀਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ।