ਪੰਜਾਬ ਬਟਾਲਾ ਪੁਲਿਸ ਦਾ ਨੇਕ ਉਪਰਾਲਾ/ ਮਾਲਕਾਂ ਨੂੰ ਸੌਂਪੇ 250 ਮੋਬਾਈਲ ਫੋਨ/ ਲੱਖਾਂ ਰੁਪਏ ਦੱਸੀ ਜਾ ਰਹੀ ਕੀਮਤ By admin - April 4, 2026 0 3 Facebook Twitter Pinterest WhatsApp ਬਟਾਲਾ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ ਗੁੰਮ ਹੋਏ ਮੋਬਾਈਲ ਫੋਨ ਲੱਭ ਕੇ ਅਸਲ ਮਾਲਕਾਂ ਹਵਾਲੇ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਬਟਾਲਾ ਪੁਲਿਸ ਦੇ ਸਾਈਬਰ ਸੈੱਲ ਨੇ ਇਨ੍ਹਾਂ ਫੋਨਾਂ ਨੂੰ ਟਰੇਸ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਸੀ। ਪੁਲਿਸ ਨੇ ਸਾਈਬਰ ਤਕਨਾਲੋਜੀ ਅਤੇ IMEI ਨੰਬਰਾਂ ਦੀ ਮਦਦ ਨਾਲ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ ਇਹ ਫੋਨ ਲੱਭੇ ਹਨ। 250 ਦੇ ਕਰੀਬ ਲੱਭੇ ਗਏ ਇਨ੍ਹਾਂ ਫੋਨਾਂ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਜਦੋਂ ਲੋਕਾਂ ਨੂੰ ਉਨ੍ਹਾਂ ਦੇ ਮਹਿੰਗੇ ਅਤੇ ਜ਼ਰੂਰੀ ਡਾਟਾ ਵਾਲੇ ਫੋਨ ਵਾਪਸ ਮਿਲੇ, ਤਾਂ ਉਨ੍ਹਾਂ ਦੇ ਚਿਹਰਿਆਂ ‘ਤੇ ਖੁਸ਼ੀ ਦੇਖਣ ਨੂੰ ਮਿਲੀ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।