ਪੰਜਾਬ ਅੰਮ੍ਰਿਤਸਰ ਪੁਲਿਸ ਨੇ ਵਧਾਈ ਚੌਕਸੀ/ ਪੁਲਿਸ ਤੇ ਐਸਪੀਜੀ ਵੱਲੋਂ ਚੈਕਿੰਗ/ ਅੰਦਰੂਨੀ ਦੇ ਬਾਹਰੀ ਇਲਾਕਿਆਂ ’ਚ ਨਾਕੇਬੰਦੀ By admin - April 5, 2026 0 1 Facebook Twitter Pinterest WhatsApp ਅੰਮ੍ਰਿਤਸਰ ਪੁਲਿਸ ਨੇ ਐਸਪੀਜੀ ਦੀ ਮਦਦ ਨਾਲ ਜਿਲ੍ਹੇ ਅੰਦਰ ਚੌਕਸੀ ਵਧਾ ਦਿੱਤੀ ਹੈ। ਪੁਲਿਸ ਵੱਲੋਂ ਐਸਪੀਜੀ ਦੀ ਮਦਦ ਨਾਲ ਸ਼ਹਿਰ ਦੇ ਅੰਦਰੂਨੀ ਤੇ ਬਾਹਰੀ ਇਲਾਕਿਆਂ ਵਿਚ ਨਾਕੇਬੰਦੀ ਕਰ ਕੇ ਹਰ ਵਾਹਨ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਸ਼ੱਕੀ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਹਦਾਇਤਾਂ ਤੇ ਲੋਕਲ ਪੁਲਿਸ ਤੇ ਸਪੈਸ਼ਲ ਓਪਰੇਸ਼ਨ ਗਰੁੱਪ ਦੇ ਜਵਾਨਾ ਵੱਲੋਂ ਵਾਹਨਾਂ ਦੀ ਚੈਕਿੰਗ ਦੇ ਨਾਲ ਨਾਲ ਸ਼ੱਕੀਆਂ ਦੀ ਬਾਰੀਕੀ ਨਾਲ ਪੁੱਛਗਿੱਛ ਕੀਤੀ। ਇਸਤੋਂ ਇਲਾਵਾ ਮਾਲਜ਼ ਅਤੇ ਪਾਰਕਿੰਗ ਦੀ ਚੈਕਿੰਗ ਕੀਤੀ ਗਈ। ਪੁਲਿਸ ਕਮਿਸ਼ਨਰ ਨੇ ਆਮ ਜਨਤਾ ਨੂੰ ਇਲਾਕੇ ਵਿੱਚ ਕੋਈ ਗੈਰ ਕਾਨੂੰਨੀ ਗਤੀਵਿਧੀ ਜਾਂ ਸ਼ੱਕੀ ਵਿਅਕਤੀ ਨਜ਼ਰ ਆਉਣ ਉਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ, ਇਸ ਲਈ ਸ਼ਹਿਰ ਵਾਸੀਆਂ ਨੂੰ ਪੁਲਿਸ ਦਾ ਪੂਰਨ ਸਹਿਯੋਗ ਦੇਣਾ ਚਾਹੀਦਾ ਹੈ।