ਖਜਾਨਾ ਮੰਤਰੀ ਹਰਪਾਲ ਚੀਮਾ ਦੇ ਰਾਘਵ ਚੱਢਾ ਵੱਲ ਨਿਸ਼ਾਨਾ/ ਪੰਜਾਬ ਦੇ ਮੁੱਦਿਆਂ ਬਾਰੇ ਦਿੱਤੇ ਬਿਆਨ ’ਤੇ ਚੁੱਕੇ ਸਵਾਲ/ ਕਿਹਾ, ਕੇਵਲ ਗੱਲਾਂ ਨਹੀਂ, ਕੰਮਾਂ ਨਾਲ ਹੁੰਦੀ ਹੈ ਰਾਜਨੀਤੀ

0
2

ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਪੰਜਾਬ ਦੇ ਮੁੱਦਿਆਂ ਬਾਰੇ ਦਿੱਤੇ ਬਿਆਨ ਉਤੇ ਸਿਆਸਤ ਗਰਮਾ ਗਈ ਹੈ। ਖਜਾਨਾ ਮੰਤਰੀ ਹਰਪਾਲ ਚੀਮਾ ਨੇ ਰਾਘਵ ਚੱਢਾ ਦੇ ਬਿਆਨ ਉਤੇ ਤੰਜ ਕੱਸਦਿਆਂ ਕਿਹਾ ਕਿ ਪੰਜਾਬ ਫਿਲਮੀ ਡਾਇਲਾਗਾਂ ਨਾਲ ਨਹੀਂ ਚੱਲਦਾ, ਬਲਕਿ ਇਹ ਮੁੱਦਿਆਂ ਅਤੇ ਕੰਮ ‘ਤੇ ਆਧਾਰਿਤ ਹੈ। ਹਰਪਾਲ ਚੀਮਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਦੀ ਸੇਵਾ ਕਰਨ ਲਈ ਇੱਕ ਵੱਡੇ ਦਿਲ ਅਤੇ ਮਜ਼ਬੂਤ ਜਿਗਰੇ ਦੀ ਲੋੜ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਰਾਜਨੀਤੀ ਸਿਰਫ ਗੱਲਾਂ ਨਾਲ ਨਹੀਂ, ਸਗੋਂ 24 ਘੰਟੇ ਕੰਮ ਕਰਨ ਨਾਲ ਹੁੰਦੀ ਹੈ।
ਇਸਦੇ ਨਾਲ ਹੀ ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਰਾਘਵ ਚੱਢਾ ਨੇ ਪੰਜਾਬ ਦੇ ਮੁੱਦਿਆਂ ‘ਤੇ ਵੀਡੀਓ ਜਾਰੀ ਕੀਤੀ ਹੈ, ਤਾਂ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਅਸਲ ਮੁੱਦਿਆਂ ‘ਤੇ ਗੱਲ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਹੜ੍ਹਾਂ ਦੀ ਸਥਿਤੀ, ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫੰਡ ਰੋਕੇ ਜਾਣ ਅਤੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਤਣਾਅ ਕਾਰਨ ਹੋਏ ਨੁਕਸਾਨ ਵਰਗੇ ਗੰਭੀਰ ਮੁੱਦਿਆਂ ਦਾ ਜ਼ਿਕਰ ਕੀਤਾ। ਮੰਤਰੀ ਨੇ ਸਪੱਸ਼ਟ ਕੀਤਾ ਕਿ ਰਾਜਨੀਤੀ ਫਿਲਮੀ ਡਾਇਲਾਗਾਂ ਨਾਲ ਨਹੀਂ, ਸਗੋਂ ਅਸਲ ਕੰਮ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਨਾਲ ਹੁੰਦੀ ਹੈ।

LEAVE A REPLY

Please enter your comment!
Please enter your name here