ਫਰੀਦਕੋਟ ’ਚ ਬੇਮੌਸਮੀ ਬਰਸਾਤ ਦਾ ਕਹਿਰ/ ਕਣਕ ਦੀ ਫਸਲ ਦਾ 80 ਫੀਸਦੀ ਤਕ ਨੁਕਸਾਨ/ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ੇ ਦੀ ਮੰਗ

0
1

ਫਰੀਦਕੋਟ ਜ਼ਿਲ੍ਹੇ ਅੰਦਰ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੇ ਸੁਪਨੇ ਚਕਨਾਚੂਰ ਕਰ ਦਿੱਤੇ ਨੇ। ਇੱਥੇ ਬੀਤੇ ਦਿਨਾਂ ਦੌਰਾਨ ਪਏ ਮੀਂਹ ਤੇ ਤੇਜ਼ ਹਨੇਰੀ ਨੇ ਜ਼ਿਆਦਾਤਰ ਤਿਆਰ ਖੜ੍ਹੀ ਕਣਕ ਦੀ ਫਸਲ ਧਰਤੀ ਉਤੇ ਵਿਛਾ ਦਿੱਤੀ ਹੈ, ਜਿਸ ਕਾਰਨ ਨਾਲ ਕਣਕ ਦਾ ਝਾੜ ਘਟਣ ਦਾ ਖਦਸ਼ਾ ਪੈਦਾ ਹੋ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਵਾਰ ਮੌਸਮ ਦੀ ਮਾਰ ਨੇ ਉਨ੍ਹਾਂ ਦੀ ਸਾਰੀ ਮਿਹਨਤ ‘ਤੇ ਪਾਣੀ ਫੇਰ ਦਿੱਤਾ ਹੈ। ਕਿਸਾਨਾ ਨੇ ਦੱਸਿਆ ਕਿ ਮੌਸਮ ਦੇ ਵਾਰ-ਵਾਰ ਬਦਲਣ ਨਾਲ ਫਸਲ ਦੀ ਕਵਾਲਟੀ ਖਰਾਬ ਹੋਣ ਦੇ ਨਾਲ ਨਾਲ ਝਾੜ ਵੀ 80 ਫੀਸਦੀ ਤਕ ਘਟਣ ਦਾ ਖਦਸ਼ਾ ਪੈਦਾ ਹੋ ਗਿਆ ਹੈ। ਕਿਸਾਨਾਂ ਨੇ ਸਰਕਾਰ ਤੋਂ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਵਿਆਜ ਚਕ ਕੇ ਫਸਲ ਬੀਜੀ ਸੀ ਪਰ ਅੱਜ ਉਹਨਾਂ ਹੱਥ ਖਰਾਬ ਫਸਲ ਹੈ। ਇਸੇ ਤਰ੍ਹਾਂ ਸਾਬਕਾ ਸਰਪੰਚ ਗੁਰਬਿਦਰ ਸਿੰਘ ਨੇ ਵੀ ਆਪਣਾ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਕਣਕ ਦੇ ਦਾਣੇ ਕਾਲੇ ਪੈ ਗਏ ਹਨ ਅਤੇ ਫਸਲ ਦੀ ਗੁਣਵੱਤਾ ਵੀ ਖਰਾਬ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਪਹਿਲਾਂ 20 ਕੁਇੰਟਲ ਪ੍ਰਤੀ ਏਕੜ ਝਾੜ ਦੀ ਉਮੀਦ ਸੀ, ਹੁਣ 5 ਕੁਇੰਟਲ ਵੀ ਨਹੀਂ ਮਿਲਣਗੇ। ਇਹ ਹਾਲਾਤ ਕਿਸਾਨਾਂ ਲਈ ਬਹੁਤ ਹੀ ਨਿਰਾਸ਼ਾਜਨਕ ਹਨ। ਉਹਨਾਂ ਇਹ ਬਰਸਾਤ ਹੋਰ ਮੁਸੀਬਤ ਬਣ ਗਈ ਹੈ। ਉਨ੍ਹਾਂ ਸਰਕਾਰ ਤੋਂ ਮਦਦ ਦੀ ਮੰਗ ਕਰਦੇ ਹੋਏ ਕਿਹਾ ਕਿ ਜੇ ਮੌਸਮ ਸਾਫ਼ ਹੋਇਆ ਤਾਂ ਕੁਝ ਫਸਲ ਬਚਾਈ ਜਾ ਸਕਦੀ ਹੈ। ਉਹਨਾਂ ਕਿਹਾ ਕਿ ਉਹ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਉਹਨਾਂ ਦੀ ਮਦਦ ਕੀਤੀ ਜਾਵੇ

LEAVE A REPLY

Please enter your comment!
Please enter your name here