ਪੰਜਾਬ ਫਗਵਾੜਾ ’ਚ ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ/ 5 ਦਿਨ ਪਹਿਲਾਂ ਹੋਇਆ ਸੀ ਲਾਪਤਾ/ ਪਿੰਡ ਦੇ ਛੱਪੜ ’ਚ ਤੈਰਦੀ ਮਿਲੀ ਲਾਸ਼ By admin - April 5, 2026 0 1 Facebook Twitter Pinterest WhatsApp ਫਗਵਾੜਾ ਦੇ ਪਿੰਡ ਖੋਤਰਾ ਦੇ ਛੱਪੜ ਵਿਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਫਗਵਾੜਾ ਦੇ ਸ਼ਿਵਪੁਰੀ ਦੇ ਰਹਿਣ ਵਾਲੇ ਰਾਜਨ ਕੁਮਾਰ ਵਜੋਂ ਹੋਈ ਹੈ, ਜੋ ਪਿਛਲੇ ਪੰਜ ਦਿਨਾਂ ਤੋਂ ਲਾਪਤਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਦੇ ਪਿਤਾ ਦੇ ਦੱਸਣ ਮੁਤਾਬਕ ਰਾਜਨ ਨੂੰ ਇਕ ਮਹੀਨਾ ਪਹਿਲਾਂ ਧਮਕੀ ਮਿਲੀ ਸੀ ਅਤੇ ਐਤਵਾਰ ਨੂੰ ਭੇਦਭਰੀ ਹਾਲਤ ਵਿਚ ਲਾਪਤਾ ਹੋ ਗਿਆ ਸੀ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਨੂੰ ਘਟਨਾ ਦੀ ਗਹਿਰਾਈ ਨਾਲ ਜਾਂਚ ਦੀ ਮੰਗ ਕੀਤੀ ਹੈ। ਪੁਲਿਸ ਨੇ ਲਾਸ਼ ਪੋਸਟ ਮਾਰਟਮ ਲਈ ਭੇਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਬਿਆਸ ਸਿੰਘ ਨੇ ਦੱਸਿਆ ਕਿ ਉਸਦੇ ਪੁੱਤਰ ਰਾਜਨ ਨੂੰ ਇੱਕ ਮਹੀਨਾ ਪਹਿਲਾਂ ਉਸਦੇ ਮੋਬਾਈਲ ਫੋਨ ‘ਤੇ ਧਮਕੀ ਮਿਲੀ ਸੀ, ਪਰ ਉਸਨੂੰ ਨਹੀਂ ਪਤਾ ਸੀ ਕਿ ਧਮਕੀ ਕਿਸਨੇ ਦਿੱਤੀ ਸੀ। ਰਾਜਨ ਐਤਵਾਰ ਨੂੰ ਘਰੋਂ ਲਾਪਤਾ ਹੋ ਗਿਆ ਸੀ ਅਤੇ ਸੋਮਵਾਰ ਨੂੰ ਉਸਨੇ ਫਗਵਾੜਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਕਿਹਾ ਗਿਆ ਸੀ ਕਿ ਉਸਦਾ ਪੁੱਤਰ ਇੱਕ ਦਿਨ ਤੋਂ ਘਰ ਨਹੀਂ ਆਇਆ। ਉਸ ਸ਼ਾਮ ਇੱਕ ਰਾਹਗੀਰ ਨੇ ਉਸਨੂੰ ਫ਼ੋਨ ਕੀਤਾ ਅਤੇ ਦੱਸਿਆ ਕਿ ਖੋਤਰਾ ਪਿੰਡ ਵਿੱਚ ਇੱਕ ਛੱਪੜ ਵਿੱਚ ਇੱਕ ਲਾਸ਼ ਪਈ ਹੈ, ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚਿਆ। ਪਰਿਵਾਰ ਨੇ ਪੁਲਿਸ ਨੂੰ ਅਪੀਲ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ, ਪੁਲਿਸ ਅਧਿਕਾਰੀ ਏਐਸਆਈ ਜਸਕਰਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਪਿੰਡ ਦੇ ਛੱਪੜ ਵਿੱਚ ਇੱਕ ਲਾਸ਼ ਪਈ ਹੈ। ਉਨ੍ਹਾਂ ਅੱਗੇ ਕਿਹਾ ਕਿ ਮੌਤ ਦਾ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।