ਪੰਜਾਬ ਗੁਰਦਾਸਪੁਰ ’ਚ ਤੇਜ਼-ਰਫਤਾਰ ਟਰੱਕ ਨੇ ਕੁਚਲਿਆ ਨੌਜਵਾਨ/ ਜ਼ੋਰਦਾਰ ਟੱਕਰ ਦੀਆਂ ਸੀਸੀਟੀਵੀ ਤਸਵੀਰਾਂ ਵਾਇਰਲ By admin - April 6, 2026 0 1 Facebook Twitter Pinterest WhatsApp ਗੁਰਦਾਸਪੁਰ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਬੇਕਾਬੂ ਤੇਜ਼ ਰਫ਼ਤਾਰ ਟਰੱਕ ਨੇ ਅੱਗੇ ਜਾ ਰਹੇ ਰਹੇ ਇੱਕ ਸਥਾਨਕ ਨੌਜਵਾਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਨੌਜਵਾਨ ਨੂੰ ਗੰਭੀਰ ਹਾਲਤ ਵਿਚ ਹਰਚੋਵਾਲ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਗੰਭੀਰ ਹਾਲਤ ਦੇ ਚਲਦਿਆਂ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਗਿਆ ਹੈ। ਜ਼ਖਮੀ ਦੀ ਪਛਾਣ ਹਿਮਾਂਸ਼ੂ ਸੰਗੋਤਰਾ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ। ਸਾਰੀ ਘਟਨਾ CCTV ਕੈਮਰੇ ਵਿੱਚ ਕੈਦ ਹੋ ਗਈ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਪੁਲਿਸ ਨੇ ਟਰੱਕ ਨੂੰ ਕਬਜੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਾਹਮਣੇ ਆਈਆਂ ਸੀਸੀਟੀਵੀ ਤਸਵੀਰਾਂ ਵਿਚ ਟਰੱਕ ਦੀ ਰਫ਼ਤਾਰ ਬਹੁਤ ਜ਼ਿਆਦਾ ਦਿਖਾਈ ਦੇ ਰਹੀ ਹੈ। ਗੁਰਦਾਸਪੁਰ ਦੇ ਸਮਾਜ ਸੇਵਕ ਅਤੇ ਨੌਜਵਾਨ ਦੇ ਗੁਆਂਡੀ ਸਮੀਰ ਅਬਰੋਲ ਨੇ ਸਮਾਜ ਸੇਵੀਆਂ ਨੂੰ ਅਪੀਲ ਕੀਤੀ ਹੈ ਕਿ ਨੌਜਵਾਨ ਇਕਲੌਤਾ ਕਮਾਉਣ ਵਾਲਾ ਹੈ ਅਤੇ ਉਸਦੇ ਘਰ ਦੀ ਹਾਲਤ ਵੀ ਠੀਕ ਨਹੀਂ ਹੈ। ਸਮਾਜ ਸੇਵੀ ਜਥੇਬੰਦੀਆਂ ਉਸਦੀ ਉਸਦੇ ਇਲਾਜ ਵਿੱਚ ਉਸ ਦੀ ਮਦਦ ਕਰਨ ਅਤੇ ਜਿਸ ਕੰਪਨੀ ਦਾ ਟਰੱਕ ਹੈ ਉਸ ਨੂੰ ਵੀ ਨੌਜਵਾਨ ਦੇ ਇਲਾਜ ਵਿੱਚ ਮਦਦ ਕਰਨੀ ਚਾਹੀਦੀ ਹੈ।