ਬਟਾਲਾ ਪੁਲਿਸ ਨੇ ਸੁਲਝਾਈ ਅੰਨ੍ਹੇ ਕਤਲ ਦੀ ਗੁੱਥੀ/ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਸੀ ਪਤੀ ਦਾ ਕਤਲ/ 24 ਘੰਟਿਆਂ ਅੰਦਰ ਸੁਲਝਾਇਆ ਮਾਮਲਾ

0
1

ਬਟਾਲਾ ਪੁਲਿਸ ਨੇ ਪਿੰਡ ਮਮਨ ਵਿਖੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਲਈ ਹੈ। ਪੁਲਿਸ ਨੇ ਮ੍ਰਿਤਕ ਕਲਦੀਪ ਸਿੰਘ ਦੀ ਪਤਨੀ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕੁਲਦੀਪ ਸਿੰਘ ਨੂੰ ਮੌਤ ਦੇ ਘਾਟ ਉਤਾਰਿਆ ਸੀ। ਪੁਲਿਸ ਨੇ ਘਟਨਾ ਤੋਂ 24 ਘੰਟਿਆਂ ਅੰਦਰ ਮਾਮਲਾ ਸੁਲਝਾ ਕੇ ਮ੍ਰਿਤਕ ਦੀ ਪਤਨੀ ਸਮੇਤ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਮ੍ਰਿਤਕ ਦੀ ਪਤਨੀ ਨੇ ਪੁਛਗਿੱਛ ਦੌਰਾਨ ਨਾਜਾਇਜ਼ ਸਬੰਧਾਂ ਦੇ ਚਲਦਿਆਂ ਕਤਲ ਕਰਨ ਦੀ ਗੱਲ ਕਬੂਲੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰਨ ਬਾਅਦ ਅਗਲੀ ਪੁਛਗਿੱਛ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਇਸ ਲੜਕੀ ਦੇ ਆਸ਼ਿਕ ਅਤੇ ਦੋ ਹੋਰ ਸਾਥੀਆਂ ਵੱਲੋਂ ਕੁਲਦੀਪ ਦਾ ਕਤਲ ਕਰਕੇ ਉਸਨੂੰ ਹਾਦਸਾ ਦਿਖਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਕਿਲਾ ਲਾਲ ਸਿੰਘ ਦੀ ਪੁਲਿਸ ਨੂੰ ਇਸ ਦੀ ਇਤਲਾਹ ਮਿਲੀ ਤੇ ਜਾਂਚ ਕੀਤੀ ਤੇ ਪਤਾ ਲੱਗਾ ਕਿ ਇਸ ਔਰਤ ਦੇ ਸਬੰਧ ਕਿਸੇ ਸ਼ਖਸ ਦੇ ਨਾਲ ਹਨ। ਉਹਨਾਂ ਨੇ ਹੀ  ਨਜਾਇਜ਼ ਸੰਬੰਧਾਂ ਤੇ ਚੱਲਦਿਆਂ ਕਤਲ ਕੀਤਾ। ਬਟਾਲਾ ਪੁਲਿਸ ਨੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਕੁਲਦੀਪ ਦੀ ਧਰਮ ਪਤਨੀ ,ਉਸ ਦਾ ਆਸ਼ਿਕ ਅਤੇ ਉਸਦੇ ਹੋਰ ਦੋ ਸਾਥੀ ਜਿਨਾਂ ਨੂੰ ਅਦਾਲਤ ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।

LEAVE A REPLY

Please enter your comment!
Please enter your name here