ਫਰੀਦਕੋਟ ’ਚ ਮੀਂਹ ਦੇ ਗੜ੍ਹੇਮਾਰੀ ਨਾਲ ਫਸਲਾਂ ਤਬਾਹ/ ਕਿਸਾਨ ਜਥੇਬੰਦੀਆਂ ਨੇ ਸਰਕਾਰ ਕੋਲੋਂ ਮੰਗਿਆ ਮੁਆਵਜ਼ਾ/ ਕਿਸਾਨਾਂ ਲਈ ਬੀਮਾ ਯੋਜਨਾ ਦੀ ਮੰਗ ਉਠੀ

0
2

 

ਪੰਜਾਬ ਅੰਦਰ ਹੋ ਰਹੀ ਬੇਮੌਸਮੀ ਬਰਸਾਤ ਨੇ ਕਿਸਾਨਾਂ ਨੂੰ ਲਗਾਤਾਰ ਚਿੰਤਾ ਵਿਚ ਪਾਇਆ ਹੋਇਆ ਹੈ। ਗੱਲ ਜੇਕਰ ਫਰੀਦਕੋਟ ਦੀ ਕੀਤੀ ਜਾਵੇ ਤਾਂ ਇੱਥੇ ਮੀਂਹ ਤੇ ਗੜ੍ਹੇਮਾਰੀ ਕਾਰਨ ਕਣਕ ਦਾ ਭਾਰੀ ਨੁਕਸਾਨ ਹੋਇਆ ਹੈ। ਪੀੜਤ ਕਿਸਾਨਾਂ ਨੇ ਸਰਕਾਰ ਤੋਂ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਪਹਿਲਾਂ 1 ਅਪਰੈਲ ਤੋਂ ਮੰਡੀਆਂ ਵਿਚ ਕਣਕ ਆਉਣੀ ਸ਼ੁਰੂ ਹੋ ਜਾਂਦੀ ਸੀ ਪਰ ਇਸ ਵਾਰ ਮੀਂਹ ਦੇ ਚਲਦਿਆਂ ਫਸਲਾਂ ਦਾ ਭਾਰੀ ਨੁਕਸਾਨ ਹੋ ਗਿਆ। ਕਿਸਾਨਾਂ ਨੇ ਸਰਕਾਰ ਤੋਂ ਹੋਏ ਨੁਕਸਾਨ ਲਈ ਮੁਆਵਜੇ ਦੀ ਮੰਗ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਲਈ ਫਸਲੀ ਬੀਮਾ ਯੋਜਨਾ ਸ਼ੁਰੂ ਕਰ ਦੀ ਮੰਗ ਕੀਤੀ ਹੈ ਤਾਂ ਜੋ ਮੌਸਮ ਮਾਰ ਕਾਰਨ ਹੋਣ ਵਾਲੇ ਨੁਕਸਾਨਾਂ ਦੀ ਭਰਪਾਈ ਹੋ ਸਕੇ।
ਕਿਸਾਨ ਜਥੇਬੰਦੀਆਂ ਦੇ ਦੱਸਣ ਮੁਤਾਬਕ ਪੰਜਾਬ ਚ ਬੀਤੇ ਦਿਨੀ ਹੋਈ ਤੇਜ਼ ਗੜੇਮਾਰੀ ਅਤੇ ਬਾਰਸ਼ ਦੇ ਕਾਰਨ ਖੇਤਾਂ ਵਿੱਚ ਫਸਲਾਂ ਨੂੰ ਪੂਰੀ ਤਰ੍ਹਾਂ ਬਰਬਾਦ ਕਰਕੇ ਰੱਖ ਦਿੱਤਾ ਜਿਸ ਨਾਲ ਕਿਸਾਨਾਂ ਦੀਆਂ ਚਿੰਤਾਵਾਂ ਹੋਰ ਵੱਧ ਗਈਆਂ ਹਨ। ਉਹਨਾਂ ਕਿਹਾ ਕਿ ਇਸ ਮੌਸਮ ਦੇ ਚਲਦੇ ਫ਼ਸਲ ਪੂਰੀ ਤਰ੍ਹਾਂ ਧਰਤੀ ਤੇ ਡਿੱਗ ਚੁੱਕੀ ਹੈ ਅਤੇ ਕਣਕ ਦੇ ਦਾਣੇ ਵੀ ਝੜ ਚੁੱਕੇ ਹਨ। ਇਸ ਤੋਂ ਇਲਾਵਾ ਸਿੱਟਾ ਕਾਲਾ ਪੈਣ ਦੇ ਚਲਦੇ ਕਣਕ ਦਾ ਦਾਣਾ ਵੀ ਖਰਾਬ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਸਰਕਾਰ ਦਾਅਵੇ ਜਰੂਰ ਕਰਦੀ ਹੈ ਪਰ ਅੱਜ ਤੱਕ ਕਿਸਾਨਾਂ ਦੀ ਕਦੇ ਵੀ ਸਰਕਾਰ ਨੇ ਬਾਂਹ ਨਹੀਂ ਫੜੀ।
ਇਸ ਤੋਂ ਪਹਿਲਾਂ ਹੜਾਂ ਦੇ ਕਾਰਨ ਵੱਡਾ ਨੁਕਸਾਨ ਪੰਜਾਬ ਅੰਦਰ ਕਿਸਾਨਾਂ ਨੂੰ ਝਲਣਾ ਪਿਆ ਸੀ ਜਿਸ ਦਾ ਮੁਆਵਜ਼ਾ ਹਾਲੇ ਤੱਕ ਉਹਨਾਂ ਨੂੰ ਨਹੀਂ ਮਿਲਿਆ ਅਤੇ ਹੁਣ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਲਾਨ ਜ਼ਰੂਰ ਕੀਤਾ ਗਿਆ ਕਿ ਜਲਦ ਗਿਰਦਾਵਰੀ ਕਰਵਾ ਕੇ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਏਗਾ ਪਰ ਉਹਨਾਂ ਨੂੰ ਕੋਈ ਉਮੀਦ ਸਰਕਾਰ ਕੋਲੋਂ ਰਹੀ ਨਹੀਂ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕੋਈ ਵਧੀਆ ਬੀਮਾ ਪੋਲਿਸੀ ਲੈ ਕੇ ਆਵੇ ਜਿਸ ਨਾਲ ਜੇਕਰ ਫਸਲਾਂ ਦਾ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਭਰਪਾਈ ਹੋ ਸਕੇ ਨਾ ਮਾਤਰ ਮੁਆਵਜੇ ਨਾਲ ਕਿਸਾਨਾਂ ਦੇ ਘਾਟੇ ਦੀ ਪੂਰਤੀ ਨਹੀਂ ਹੋ ਸਕਦੀ।

LEAVE A REPLY

Please enter your comment!
Please enter your name here