ਪੰਜਾਬ ਹਲਕਾ ਸ਼ਾਮ ਚੁਰਾਸੀ ਸੀਐਮ ਮਾਨ ਦਾ ਵੱਡਾ ਤੋਹਫਾ/ 385 ਕਰੋੜ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ/ ਵਿਰੋਧੀਆਂ ਵੱਲ ਸਾਧੇ ਨਿਸ਼ਾਨੇ By admin - April 7, 2026 0 2 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਦੇ ਹਲਕਾ ਸ਼ਾਮ ਚੁਰਾਸੀ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ 385 ਕਰੋੜ ਰੁਪੇਏ ਦੀ ਲਾਗਤ ਨਾਲ ਹੋਣ ਵਾਲੇ ਵੱਖ ਵੱਖ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ 4 ਸਾਲਾਂ ਦੇ ਰਾਜ ਦੌਰਾਨ ਜਨਤਾ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਨੇ ਅਤੇ ਜਿਹੜੇ ਵਾਧੂ ਕੰਮ ਬਾਕੀ ਰਹਿ ਗਏ ਨੇ, ਉਨ੍ਹਾਂ ਨੂੰ ਜੰਗ ਪੱਧਰ ਉਤੇ ਪੂਰਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ’ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਨੂੰ ਜਨਤਾ ਨੇ ਪੰਜ ਪੰਜ ਵਾਰ ਮੌਕਾ ਦਿੱਤਾ ਪਰ ਉਹ ਇਕ ਵਾਰ ਵੀ ਉਮੀਦਾਂ ’ਤੇ ਖਰ੍ਹੇ ਨਹੀਂ ਉਤਰੇ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਕਦੇ ਵੀ ਅਕਾਲੀ ਦਲ ਦੇ ਖ਼ਿਲਾਫ਼ ਨਹੀਂ ਬੋਲਦੀ। ਸੁਖਬੀਰ ਸਿੰਘ ਬਾਦਲ ਦਾ ਨਾਮ ਲੈਂਦਿਆਂ ਉਨ੍ਹਾਂ ਕਿਹਾ ਕਿ ਜੇ ਉਹ ਸਹੀ ਹੁੰਦੇ ਤਾਂ ਉਨ੍ਹਾਂ ਦੇ ਪਿਤਾ ਜੀ ਉਨ੍ਹਾਂ ਨੂੰ ਮੁੱਖ ਮੰਤਰੀ ਬਣਾ ਦਿੰਦੇ। ਉਨ੍ਹਾਂ ਕਿਹਾ ਕਿ ਪਹਿਲਾਂ ਲਾਲ ਬੱਤੀ ਵਾਲੀਆਂ ਗੱਡੀਆਂ ਵਿਚ ਨਸ਼ਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਲਿਆਂ ਨੂੰ ਨਾ ਤਾਂ ਪੰਜਾਬੀ ਆਉਂਦੀ ਹੈ ਤੇ ਨਾ ਹੀ ਇਨ੍ਹਾਂ ਨੂੰ ਖ਼ੇਤੀ ਬਾਰੇ ਪਤਾ ਹੈ ਅਤੇ ਇਹ ਸਾਰੇ ਨੀਅਤ ਦੇ ਭੁੱਖੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਨੇਤਾਵਾਂ ਦੀ ਤਾਂ ਆਪਸ ’ਚ ਹੀ ਨਹੀਂ ਬਣਦੀ, ਉਹ ਪੰਜਾਬ ਦਾ ਕੀ ਸੋਚਣਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਤਾਂ ਸਿਰਫ਼ 10 ਵਾਰ ਹੀ ਪੰਜਾਬ ਆਏ। ਉਨ੍ਹਾਂ ਕਿਹਾ ਕਿ ਇਹ ਮੇਰੇ ਕੋਲੋਂ ਡਰਦੇ ਹਨ ਕਿਉਂਕਿ ਮੈਂ ਸੱਚ ਬੋਲਦਾ ਹਾਂ। ਉਨ੍ਹਾਂ ਕਿਹਾ ਕਿ ਜੇ ਸੜਕਾਂ ਬਣਾਉਣੀਆਂ ਤੇ ਨੌਜਵਾਨਾਂ ਨੂੰ ਨੌਕਰੀਆਂ ਦੇਣਾ ਗਲਤ ਕੰਮ ਹੈ ਤਾਂ ਮੈਂ ਇਹ ਕੰਮ ਹਮੇਸ਼ਾ ਕਰਦਾ ਰਹਾਂਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਦੀ ਜਵਾਨੀ ਨਸ਼ਿਆਂ ’ਚ ਲਗਾ ਦਿੱਤੀ ਤੇ ਲੋਕਾਂ ਦੇ ਘਰ ਉਜਾੜ ਕੇ ਰੱਖ ਦਿੱਤੇ। ਉਨ੍ਹਾਂ ਕਿਹਾ ਕਿ ਅਸੀਂ 10 ਲੱਖ ਤੱਕ ਦਾ ਮੁਫ਼ਤ ਇਲਾਜ ਲੋਕਾਂ ਨੂੰ ਦੇ ਰਹੇ ਹਾਂ। ਸਾਡੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ’ਤੇ ਹੱਲ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਦੀ ਗੱਡੀ ਪੂਰੀ ਸਪੀਡ ਨਾਲ ਦੌੜ ਰਹੀ ਹੈ ਅਤੇ ਇਸ ਨੂੰ ਅੱਗੇ ਵੀ ਜਾਰੀ ਰੱਖਣ ਦੀ ਲੋੜ ਹੈ ਤਾਂ ਜੋ ਜਿਹੜੇ ਕੰਮ 75 ਸਾਲਾਂ ਦੌਰਾਨ ਨਹੀਂ ਹੋਏ, ਉਹ ਪੂਰੇ ਕੀਤੇ ਜਾ ਸਕਣ। ਇਸ ਦੌਰਾਨ ਉਨ੍ਹਾਂ ਨੇ ਵਿਰੋਧੀ ਧਿਰਾਂ ਵੱਲ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੁੱਟਣ ਲਈ ਵਾਰੀਆਂ ਦੀ ਇੰਤਜ਼ਾਰ ਬੈਠੇ ਲੋਕ ਕੁਰਸੀ ਦੇ ਪਾਵੇ ਫੜੀ ਬੈਠੇ ਹਨ ਪਰ ਹੁਣ ਇਨ੍ਹਾਂ ਨੂੰ ਕੋਈ ਵਾਰੀ ਨਹੀਂ ਮਿਲੇਗੀ।