ਜਲੰਧਰ ਪੁਲਿਸ ਨੇ ਸੁਲਝਾਇਆ ਬੈਂਕ ਲੁੱਟ ਮਾਮਲਾ/ ਸਾਬਕਾ ਡੀਐਸਪੀ ਦਾ ਪੁੱਤਰ ਨਿਕਲਿਆ ਸਾਜ਼ਿਸ਼ਘਾੜਾ/ ਤਿੰਨ ਲੱਖ ਨਕਦੀ ਤੇ ਪਿਸਟਲ ਬਰਾਮਦ

0
1

ਜਲੰਧਰ ਪੁਲਿਸ ਨੇ ਬੀਤੇ ਦਿਨ ਬੀਐਨਬੀ ਬੈਂਕ ਵਿਚ ਦਿਨ ਦਿਹਾੜੇ ਹੋਈ 6 ਲੱਖ ਦੀ ਲੁੱਟ ਦਾ ਮਾਮਲਾ ਸੁਲਝਾ ਲਿਆ ਹੈ। ਪੁਲਿਸ ਨੇ ਘਟਨਾ ਵਿਚ ਸ਼ਾਮਲ ਦੋ ਮੁਲਜਮਾਂ ਵਿਚੋਂ ਇਕ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਮੁਲਜਮ ਦੀ ਪਛਾਣ ਸਿਮਰਨਜੀਤ ਸਿੰਘ ਉਰਫ ਅਮਰੀਕ ਸਿੰਘ ਪੁੱਤਰ ਹਰਭਜਨ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਸ ਕੋਲੋਂ ਘਟਨਾ ਸਮੇਂ ਵਰਤਿਆ ਪਿਸਟਲ ਤੇ 3 ਲੱਖ ਰੁਪਏ ਨਕਦੀ ਬਰਾਮਦ ਕੀਤੀ ਹੈ। ਪੁਲਿਸ ਦੇ ਦੱਸਣ ਮੁਤਾਬਕ ਘਟਨਾ ਦਾ ਮਾਸਟਰ-ਮਾਇੰਡ ਸਾਬਕਾ ਡੀਐਸਪੀ ਦਾ ਪੁੱਤਰ ਹੈ। ਪੁਲਿਸ ਵੱਲੋਂ ਦੂਜੇ ਮੁਲਜਮ ਦੀ ਭਾਲ ਕੀਤੀ ਜਾ ਰਹੀ ਹੈ।
ਦੱਸਣਯੋਗ ਹੈ ਕਿ ਬੀਤੇ ਦਿਨ ਦੁਪਹਿਰ 2:35 ਵਜੇ ਬੈਂਕ ਐਨਕਲੇਵ ਫੇਜ਼-2, ਕੁੱਕੀ ਢਾਬਾ ਰੋਡ, ਖੁਰਲਾ ਕਿੰਗਰਾ ’ਤੇ ਸਥਿਤ ਪੀਐਨਬੀ ਬੈਂਕ ’ਚ 6 ਲੱਖ ਰੁਪਏ ਦੀ ਲੁੱਟ ਹੋਈ ਸੀ। ਦੋਵੇਂ ਨਕਾਬਪੋਸ਼ ਲੁਟੇਰੇ ਬੈਂਕ ਅੰਦਰ ਦਾਖਲ ਹੋਏ ਅਤੇ ਸਿੱਧਾ ਕੈਸ਼ੀਅਰ ਕੋਲ ਜਾਂ ਪਿਸਤੌਲ ਦੀ ਨੋਕ ‘ਤੇ ਡਰਾਉਂਦੇ ਹੋਏ ਪੈਸੇ ਲੁੱਟ ਕੇ ਫਰਾਰ ਹੋ ਗਏ। ਲੁੱਟ ਕਰ ਕੇ ਭੱਜਦੇ ਲੁਟੇਰੇ ਸੀਸੀਟੀਵੀ ਵਿੱਚ ਕੈਦ ਹੋ ਗਏ ਸੀ।
ਪੁਲਿਸ ਵੱਲੋਂ ਇਸ ਮਾਮਲੇ ਵਿਚ ਇਕ ਮੁਲਜ਼ਮ ਸਿਮਰਨਜੀਤ ਸਿੰਘ ਉਰਫ ਅਮਰੀਕ ਸਿੰਘ ਪੁੱਤਰ ਹਰਭਜਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਕੋਲੋਂ ਪੁਲਿਸ ਨੇ 3 ਲੱਖ ਰੁਪਏ ਦੀ ਰਕਮ ਬਰਾਮਦ ਕੀਤੀ ਹੈ। ਪੁਲਿਸ ਮੁਤਾਬਿਕ ਲੁੱਟ ਦੀ ਰਕਮ ਨੂੰ ਦੋਹਾਂ ਮੁਲਜ਼ਮਾਂ ਨੇ ਆਪਸ ’ਚ 3-3 ਲੱਖ ਰੁਪਏ ’ਚ ਵੰਡ ਲਈ ਸੀ। 3 ਲੱਖ ਰੁਪਏ ਸਿਮਰਨਜੀਤ ਸਿੰਘ ਕੋਲੋਂ ਬਰਾਮਦ ਕਰ ਲਈ ਹੈ ਅਤੇ ਦੂਜੇ ਫਰਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here