ਪੰਜਾਬ ਮਾਨਸਾ ਪੁਲਿਸ ਵੱਲੋਂ ਆਪਰੇਸ਼ਨ ਕਾਸੋ ਤਹਿਤ ਚੈਕਿੰਗ/ ਸ਼ਹਿਰ ਦੀਆਂ ਅਹਿਮ ਥਾਵਾਂ ਦੀ ਕੀਤੀ ਛਾਣਬੀਣ/ ਨਸ਼ਾ ਤਸਕਰਾਂ ਨੂੰ ਸੁਧਰ ਜਾਣ ਦੀ ਦਿੱਤੀ ਚਿਤਾਵਨੀ By admin - April 7, 2026 0 1 Facebook Twitter Pinterest WhatsApp ਮਾਨਸਾ ਪੁਲਿਸ ਵੱਲੋਂ ਕਾਸੋ ਆਪਰੇਸ਼ਨ ਦੇ ਤਹਿਤ ਸ਼ਹਿਰ ਦੀਆਂ ਅਹਿਮ ਥਾਵਾਂ ਦੀ ਚੈਕਿੰਗ ਕੀਤੀ। ਪੁਲਿਸ ਟੀਮਾਂ ਨੇ ਬੱਸ ਸਟੈਂਡ ਰੇਲਵੇ ਸਟੇਸ਼ਨ ਅਤੇ ਭੀੜਭਾੜ ਵਾਲੀਆਂ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ੇ ਖਿਲਾਫ ਅਭਿਆਨ ਜਾਰੀ ਹੈ ਤੇ ਅੱਜ ਵੀ ਕਾਸੋ ਆਪਰੇਸ਼ਨ ਦੇ ਤਹਿਤ ਮਾਨਸਾ ਦੇ ਬੱਸ ਸਟੈਂਡ ਰੇਲਵੇ ਸਟੇਸ਼ਨ ਅਤੇ ਭੀੜ ਭਾੜ ਵਾਲੀਆਂ ਥਾਵਾਂ ਤੇ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਵਚਨਬੱਧ ਹੈ, ਇਸ ਲਈ ਨਸ਼ੇ ਨਾਲ ਜੁੜੇ ਕਿਸੇ ਵੀ ਮੁਲਜਮ ਨੂੰ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਦੱਸਿਆ ਕਿ ਮਾਨਸਾਂ ਦੇ ਥਾਣਾ ਸਿਟੀ ਵਨ ਅਤੇ ਟੂ ਦੀ ਪੁਲਿਸ ਫੋਰਸ ਇਸ ਕਾਸ ਆਪਰੇਸ਼ਨ ਦੇ ਅਭਿਆਨ ਵਿੱਚ ਸਰਚ ਕਰ ਰਹੀ ਹੈ। ਉਹਨਾਂ ਦੱਸਿਆ ਕਿ ਬੱਸ ਸਟੈਂਡ ਦੇ ਵਿੱਚ ਬੱਸਾਂ ਅਤੇ ਆਉਣ ਜਾਣ ਵਾਲੇ ਯਾਤਰੀਆਂ ਦੇ ਬੈਗਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਉਹਨਾਂ ਮਾੜੇ ਅਨਸਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਨਸ਼ਾ ਤਸਕਰ ਪੁਲਿਸ ਦੇ ਹੱਥ ਲੱਗ ਜਾਂਦਾ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।