ਮੋਗਾ ’ਚ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ/ ਮੱਖਣ ਬਰਾੜ ਨੇ ਪਾਰਟੀ ਨੂੰ ਕਿਹਾ ਅਲਵਿਦਾ/ ਪ੍ਰੈੱਸ ਕਾਨਫਰੰਸ ਕਰ ਕੇ ਲਾਏ ਗੰਭੀਰ ਇਲਜ਼ਾਮ

0
1

ਮੋਗਾ ਵਿਚ ਅਕਾਲੀ ਦਲ ਪੁਨਰ ਸੁਰਜੀਤ ਨੂੰ ਇਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੇ ਸੀਨੀਅਰ ਆਗੂ ਮੱਖਣ ਸਿੰਘ ਬਰਾੜ ਨੇ ਪਾਰਟੀ ਨੂੰ ਅਲਵਿਦਾ ਕਹਿਣ ਦਾ ਐਲਾਨ ਕਰ ਦਿੱਤਾ। ਇਸ ਦੌਰਾਨ ਪ੍ਰੈਸ ਕਾਨਫਰੰਸ ਕਰਦੇ ਹੋਏ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਨੂੰ ਅਲਵਿਦਾ ਕਹਿਣ ਦਾ ਐਲਾਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਾਰਟੀ ਦੇ ਕੁਝ ਆਗੂਆਂ ‘ਤੇ ਗੰਭੀਰ ਇਲਜ਼ਾਮ ਲਗਾਏ ਅਤੇ ਆਪਣੇ ਫੈਸਲੇ ਦੇ ਕਾਰਨਾਂ ਬਾਰੇ ਵੀ ਖੁੱਲ੍ਹ ਕੇ ਗੱਲ ਕੀਤੀ। ਮੱਖਣ ਬਰਾੜ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਤੇ ਮਨਪ੍ਰੀਤ ਸਿੰਘ ਇਆਲੀ ਉਤੇ ਏਜੰਸੀਆਂ ਮਿਲੇ ਹੋਣ ਦੇ ਇਲਜ਼ਾਮ ਵੀ ਲਾਏ। ਉਨ੍ਹਾਂ ਕਿਹਾ ਕਿ ਇਹ ਆਗੂ ਪੰਜਾਬ ਤੇ ਪੰਥ ਦੇ ਮੁੱਦਿਆਂ ‘ਤੇ ਗੰਭੀਰ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੇ ਪਾਰਟੀ ਨੂੰ ਅਲਵਿਦਾ ਕਹਿਣ ਦਾ ਫੈਸਲਾ ਲਿਆ ਹੈ।
ਉਨ੍ਹਾਂ ਕਿਹਾ ਕਿ ਉਹ ਪਾਰਟੀ ਵਿੱਚ ਇਸ ਉਮੀਦ ਨਾਲ ਸ਼ਾਮਲ ਹੋਏ ਸਨ ਕਿ ਸਾਰੇ ਆਗੂ ਇੱਕੋ ਜਿਹੇ ਸਿਧਾਂਤਾਂ ‘ਤੇ ਕੰਮ ਕਰਨਗੇ ਅਤੇ ਅਕਾਲੀ ਦਲ ਨੂੰ ਮਜ਼ਬੂਤ ਬਣਾਇਆ ਜਾਵੇਗਾ ਪਰ ਹਕੀਕਤ ਵਿੱਚ ਇੱਥੇ ਸਿਧਾਂਤਾਂ ਦੀ ਕੋਈ ਕਦਰ ਨਹੀਂ ਹੈ ਅਤੇ ਕੁਝ ਲੋਕ ਤੋੜ-ਮੋੜ ਕਰਕੇ ਅਕਾਲੀ ਦਲ ਦਾ ਚੋਣ ਨਿਸ਼ਾਨ ‘ਤਕੜੀ’ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਯਾਦ ਰਹੇ ਕਿ ਲਗਭਗ ਇੱਕ ਸਾਲ ਪਹਿਲਾਂ ਮੋਗਾ ਦੇ ਸਵ. ਸਾਬਕਾ ਮੰਤਰੀ ਜੱਥੇਦਾਰ ਤੋਤਾ ਸਿੰਘ ਦੇ ਪੁੱਤਰ ਮੱਖਣ ਬਰਾੜ ਨੇ ਅਕਾਲੀ ਦਲ ਛੱਡ ਕੇ ਅਕਾਲੀ ਦਲ ਪੁਨਰ ਸੁਰਜੀਤ ਵਿੱਚ ਸ਼ਾਮਲ ਹੋਏ ਸਨ ਅਤੇ ਪਾਰਟੀ ਲਈ ਸਰਗਰਮ ਤੌਰ ‘ਤੇ ਕੰਮ ਕੀਤਾ ਸੀ। ਹਾਲ ਹੀ ਵਿੱਚ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਪਾਰਟੀ ਨੂੰ ਛੱਡਣ ਦਾ ਐਲਾਨ ਕੀਤਾ।
ਮੀਡੀਆ ਨੂੰ ਮੁਖਾਤਿਬ ਹੁੰਦਿਆਂ ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਉਨ੍ਹਾਂ ਦੇ ਪਿਤਾ ਸਵਰਗਵਾਸੀ ਤੋਤਾ ਸਿੰਘ ਬਾਰੇ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਜੋ ਕਿ ਨਿੰਦਨਯੋਗ ਹੈ। ਉਨ੍ਹਾਂ ਨੇ ਕਿਹਾ ਕਿ ਜੇ ਕੋਈ ਗੱਲ ਹੈ ਤਾਂ ਉਹਨਾਂ ਨਾਲ ਕੀਤੀ ਜਾਵੇ, ਪਰ ਪਰਿਵਾਰ ਨੂੰ ਇਸ ਵਿੱਚ ਨਾ ਘਸੀਟਿਆ ਜਾਵੇ। ਮੱਖਣ ਬਰਾੜ ਨੇ ਅੰਤ ਵਿੱਚ ਸੰਕੇਤ ਦਿੱਤਾ ਕਿ ਉਹ ਜਲਦ ਹੀ ਦੁਬਾਰਾ ਆਪਣੇ “ਪਰਿਵਾਰ” ਵਿੱਚ ਸ਼ਾਮਲ ਹੋਣ ਵਾਲੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਸਾਰੇ ਸਾਥੀ ਵੀ ਉਨ੍ਹਾਂ ਨਾਲ ਹਨ ਅਤੇ ਇਸ ਫੈਸਲੇ ਨਾਲ ਖੁਸ਼ ਹਨ।

LEAVE A REPLY

Please enter your comment!
Please enter your name here