ਜਲੰਧਰ ਵਿਖੇ ਸਿਮਰਨਜੀਤ ਸਿੰਘ ਮਾਨ ਦੀ ਪ੍ਰੈੱਸ ਕਾਨਫਰੰਸ/ ਅਮਨ-ਕਾਨੂੰਨ ਦੀ ਸਥਿਤੀ ‘ਤੇ ਚਿੰਤਾ ਜ਼ਾਹਰ

0
1

 

ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਜਲੰਧਰ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ।  ਉਨ੍ਹਾਂ ਕਿਹਾ ਕਿ ਕਥਿਤ ਫਰਜ਼ੀ ਮੁਕਾਬਲਿਆਂ ਦੀਆਂ ਚੱਲ ਰਹੀਆਂ ਘਟਨਾਵਾਂ ਅਤੇ ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਚਿੰਤਾਜਨਕ ਹੈ। ਕੇਂਦਰ ਸਰਕਾਰ ਨੂੰ ਘੇਰਦਿਆਂ ਉਨ੍ਹਾਂ ਕਿਹਾ ਕਿ ਗਊ ਸੈਂਸ ਲੈਣ ਦੇ ਬਾਵਜੂਦ ਉਹ ਗਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਜਦੋਂ ਪ੍ਰਤੀ ਗਾਂ ਟੈਕਸ ਲਗਾਇਆ ਜਾਂਦਾ ਹੈ, ਤਾਂ ਜਾਨਵਰਾਂ ਦੀ ਸੰਭਾਲ ਕਿਉਂ ਨਹੀਂ ਕੀਤੀ ਜਾ ਰਹੀ।
ਪੰਜਾਬ ਵਿੱਚ ਵਪਾਰ ਦੀ ਸਥਿਤੀ ਨੂੰ ਗੰਭੀਰ ਦਸਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇੱਕ ਵੱਡਾ ਵਪਾਰਕ ਸੰਕਟ ਪੈਦਾ ਹੋ ਗਿਆ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਪੰਜਾਬ ਦੇ ਉਤਪਾਦਾਂ ਦਾ ਵਪਾਰ ਦੂਜੇ ਰਾਜਾਂ ਦੀ ਬਜਾਏ ਸਿੱਧੇ ਵਾਹਗਾ ਸਰਹੱਦ ਰਾਹੀਂ ਕੀਤਾ ਜਾਣਾ ਚਾਹੀਦਾ ਹੈ, ਜਿਸ ਨਾਲ ਸੂਬੇ ਨੂੰ ਆਰਥਿਕ ਤੌਰ ‘ਤੇ ਫਾਇਦਾ ਹੋਵੇਗਾ ਅਤੇ ਉਦਯੋਗਾਂ ਨੂੰ ਹੁਲਾਰਾ ਮਿਲੇਗਾ। ਪ੍ਰੈਸ ਕਾਨਫਰੰਸ ਦੌਰਾਨ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਮਿਲ ਕੇ ਸੂਬੇ ਦੇ ਭਵਿੱਖ ਲਈ ਇੱਕ ਠੋਸ ਰਣਨੀਤੀ ਬਣਾਉਣੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿੱਚ ਪੰਜਾਬ ਦੇ ਹਾਲਾਤ ਸੁਧਰ ਸਕਣ।

LEAVE A REPLY

Please enter your comment!
Please enter your name here