ਜਲੰਧਰ ’ਚ ਘਰ ਦੇ ਬਾਹਰ ਬੈਠੀ ਮਹਿਲਾ ਨਾਲ ਸਨੈਚਿੰਗ/ ਮੋਟਰ ਸਾਇਕਲ ਸਵਾਰ ਵਾਲੀਆਂ ਝਪਟ ਕੇ ਫਰਾਰ/ ਮੰਤਰੀ ਮੋਹਿੰਦਰ ਭਗਤ ਦੇ ਘਰ ਨੇੜੇ ਦੀ ਘਟਨਾ

0
1

ਜਲੰਧਰ ਦੇ ਪਾਸ਼  ਇਲਾਕੇ ਅਰਬਨ ਅਸਟੇਟ ਫੇਜ਼ 2 ਵਿਖੇ ਬਜ਼ੁਰਗ ਔਰਤ ਦੇ ਕੰਨਾਂ ਵਿਚੋਂ ਵਾਲੀਆਂ ਝਪਟਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਘਟਨਾ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਦੇ ਨੇੜੇ ਦੀ ਹੈ, ਜਿੱਥੇ ਇਕ ਬਜ਼ੁਰਗ ਮਹਿਲਾ ਗਲੀ ਵਿਚ ਬੈਠੀ ਸੀ ਕਿ ਦੋ ਮੋਟਰ ਸਾਇਕਲ ਸਵਾਰ ਲੁਟੇਰੇ ਉਸ ਦੇ ਕੰਨਾਂ ਦੀਆਂ ਵਾਲੀਆਂ ਝਪਟ ਕੇ ਫਰਾਰ ਹੋ ਗਏ। ਪੀੜਤਾਂ ਨੇ ਰੌਲਾ ਵੀ ਪਾਇਆ ਪਰ ਲੁਟੇਰੇ ਭੱਜਣ ਵਿਚ ਸਫਲ ਰਹੇ। ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਕੈਬਨਿਟ ਮੰਤਰੀ ਦੇ ਘਰ ਨੇੜੇ ਵਾਪਰੀ ਘਟਨਾ ਤੋਂ ਬਾਅਦ ਲੋਕਾਂ ਅੰਦਰ ਦਹਿਸ਼ਤ ਦੇ ਗੁੱਸਾ ਪਾਇਆ ਜਾ ਰਿਹਾ ਹੈ। ਪੁਲਿਸ ਨੇ ਪੀੜਤ ਲੀਲਾਵਤੀ ਦੇ ਬਿਆਨ ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤਾ ਲੀਲਾਵਤੀ  ਦੇ ਦੱਸਣ ਮੁਤਾਬਕ ਉਹ ਆਪਣੇ ਘਰ ਦੇ ਬਾਹਰ ਬੈਠੀ ਸੀ ਕਿ ਬਾਈਕ ‘ਤੇ ਸਵਾਰ ਦੋ ਨੌਜਵਾਨ ਉਸ ਕੋਲ ਆਏ ਅਤੇ ਪੀਣ ਲਈ ਪਾਣੀ ਮੰਗਿਆ। ਪੀੜਤਾਂ ਨੇ ਉਸਨੂੰ ਨੇੜਲੇ ਪਾਰਕ ਵਿੱਚ ਇੱਕ ਟੂਟੀ ਵੱਲ ਇਸ਼ਾਰਾ ਕੀਤਾ ਤਾਂ ਇਸੇ ਦੌਰਾਨ ਉਹ ਲੁਟੇਰਾ ਉਸਦੇ ਕੰਨਾਂ ਦੀਆਂ ਵਾਲੀਆਂ ਝਪਟ ਕੇ ਸਾਥੀ ਦੇ ਮੋਟਰ ਸਾਇਕਲ ਤੇ ਬਹਿ ਕੇ ਫਰਾਰ ਹੋ ਗਿਆ।
ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਫੁਟੇਜ ਵਿੱਚ ਦੋਸ਼ੀ ਨੂੰ ਅਪਰਾਧ ਕਰਦੇ ਹੋਏ ਸਾਫ਼ ਦਿਖਾਈ ਦੇ ਰਿਹਾ ਹੈ।  ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਆਲੇ ਦੁਆਲੇ ਦੇ ਸੀਸੀਟੀਵੀ ਫੁਟੇਜ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here