ਮਲੋਟ ਹਲਕੇ ਦਾ ਦੌਰਾ ਕਰਨ ਪਹੁੰਚੇ ਸੁਖਬੀਰ ਬਾਦਲ/ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦਾ ਲਿਆ ਜਾਇਜ਼ਾ/ ਪ੍ਰਤੀ ਏਕੜ 50 ਹਜਾਰ ਦੇਣ ਦੀ ਮੰਗ

0
1

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮਲੋਟ ਹਲਕੇ ਦੇ ਪਿੰਡ ਭਾਗਸਰ ਗੰਧੜ ਲੱਖੇਵਾਲੀ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਵਿੱਚ ਗੜੇਮਾਰੀ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਪਿੰਡਾਂ ਵਿੱਚ ਲੋਕਾਂ ਨਾਲ ਹਮਦਰਦੀ ਜਾਹਿਰ ਕਰਦਿਆਂ ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਤੋਂ ਪੀੜਤ ਕਿਸਾਨਾਂ ਲਈ ਪ੍ਰਤੀ ਏਕੜ 50 ਹਜ਼ਾਰ ਮੁਆਵਜਾ ਦੇਣ ਦੀ ਮੰਗ ਕੀਤੀ।
ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿਚ ਕਣਕ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਨਾਲ ਨਾਲ ਹਰਾ ਚਾਰਾ ਤੇ ਸਬਜ਼ੀਆਂ ਵੀ ਤਬਾਹ ਹੋ ਗਈਆਂ ਨੇ। ਉਨ੍ਹਾਂ ਆਪਣੇ ਪਾਰਟੀ ਵਰਕਰਾਂ ਨੂੰ ਵੀ ਪ੍ਰਭਾਵਿਤ ਪਿੰਡਾਂ ਵਿਚ ਤੂੜੀ, ਹਰਾ ਚਾਰਾ ਤੇ ਕਣਕ ਆਦਿ ਦੀ ਸਹਾਇਤਾ ਕਰਨ ਦੀ ਮੰਗ ਕੀਤੀ ਤਾਂ ਜੋ ਪੀੜਤ ਲੋਕਾਂ ਨੂੰ ਰਾਹਤ ਮਿਲ ਸਕੇ।
ਇਸ ਮੌਕੇ ਵਿਧਾਨ ਸਭਾ ਹਲਕਾ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ਵੀ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਮਦਦ ਕਰਨ ਲਈ ਆਖਿਆ ਹੈ। ਉਹਨਾਂ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹਨਾਂ ਪਿੰਡਾਂ ਵਿੱਚ ਕਣਕ ਤੋਂ ਇਲਾਵਾ ਚਾਰਾ ਤੂੜੀ ਤੇ ਹੋਰ ਸਮਾਨ ਕਿਸਾਨਾਂ ਤੋਂ ਇਲਾਵਾ ਹੋਰ ਲੋੜਵੰਦ ਪਰਿਵਾਰਾਂ ਨੂੰ ਗਰੀਬਾਂ ਨੂੰ ਵੀ ਦਿੱਤਾ ਜਾਵੇ, ਇਸ ਲਈ ਉਹ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੀਤੇ ਹੁਕਮ ਲਈ ਪਾਬੰਦ ਹੋਣਗੇ ਅਤੇ ਸਮਰੱਥਾ ਮੁਕਾਬਕ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।

LEAVE A REPLY

Please enter your comment!
Please enter your name here